ਦੇਸੀ ਪਿਸਟਲ, ਮੈਗਜ਼ੀਨ, ਜ਼ਿੰਦਾ ਰੌਂਦ ਤੇ ਮੋਟਰਸਾਈਕਲ ਸਮੇਤ 2 ਗ੍ਰਿਫਤਾਰ
Sunday, Oct 25, 2026 - 11:38 AM (IST)
ਬਟਾਲਾ (ਬੇਰੀ)-ਥਾਣਾ ਸਿਟੀ ਬਟਾਲਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੇਸੀ ਪਿਸਟਲ, ਮੈਗਜ਼ੀਨ, ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਹ ਸਫਲਤਾ ਹਾਸਲ ਹੋਈ ਹੈ। ਏ. ਐੱਸ. ਆਈ. ਵਰਿੰਦਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਬੈਂਕ ਕਾਲੋਨੀ ਬਟਾਲਾ ਨੇੜਿਓਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਥੋਮਸ ਅਤੇ ਕਿਸ਼ਨਾ (ਵਾਸੀਆਨ ਬਟਾਲਾ) ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ-ਕਲਾਨੌਰ ਦੇ ਸਰਹੱਦੀ ਪਿੰਡ 'ਚ ਕਿਸਾਨ ’ਤੇ ਚੱਲੀਆਂ ਗੋਲੀਆਂ
ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ 30 ਬੋਰ ਦੇਸੀ ਪਿਸਟਲ, ਇਕ ਮੈਗਜ਼ੀਨ ਅਤੇ 2 ਜ਼ਿੰਦਾ ਰੌਂਦ ਬਰਾਮਦ ਹੋਏ। ਪੁਲਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
