ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ

10/21/2020 2:10:05 AM

ਤਰਨਤਾਰਨ,(ਰਾਜੂ, ਬਲਵਿੰਦਰ ਕੌਰ)- ਸੀ. ਆਈ. ਏ. ਸਟਾਫ ਪੁਲਸ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਪੱਟੀ ਦੇ ਸਬ ਇੰਸਪੈਕਟਰ ਬਾਰਾ ਸਿੰਘ ਨੇ ਪੁਲ ਡਰੇਨ ਸੰਗਵਾਂ ’ਤੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਆਧਾਰ ’ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ’ਤੇ 1250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਬਲਵੰਤ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਨੂਰਪੁਰ ਵਜੋਂ ਹੋਈ। ਇਸੇ ਤਰ੍ਹਾਂ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਪਿੰਡ ਜੰਡ ਵਿਖੇ ਗਸ਼ਤ ਦੌਰਾਨ ਰੇਲਵੇ ਫਾਟਕ ਦੇ ਕੋਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 3510 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਐੱਸ.ਪੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਥਾਣਾ ਸਦਰ ਪੱਟੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


Bharat Thapa

Content Editor

Related News