ਹੈਰੋਇਨ, 1 ਲੱਖ ਤੋਂ ਵੱਧ ਡਰੱਗ ਮਨੀ ਅਤੇ ਕਾਰ ਸਮੇਤ 2 ਕਾਬੂ
Monday, Jan 20, 2025 - 11:36 AM (IST)
ਤਰਨਤਾਰਨ(ਰਮਨ)-ਪੁਲਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ, 1 ਲੱਖ 2 ਹਜ਼ਾਰ 300 ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਪੁਲਸ ਵੱਲੋਂ ਥਾਣਾ ਝਬਾਲ ਵਿਖੇ ਦੋਵਾਂ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਐਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਭਿਮਨਿਊ ਰਾਣਾ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਕਾਰਨ ਪੁਲਸ ਵੱਲੋਂ ਸਖ਼ਤੀ ਨਾਲ ਮੁਲਜ਼ਮਾਂ ਦੇ ਖਿਲਾਫ ਐਕਸ਼ਨ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਉਹਨਾਂ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੂੰ ਮੋਬਾਈਲ ਫੋਨ ਰਾਹੀਂ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਠੱਠੀ ਨਜ਼ਦੀਕ ਇਕ ਕਾਰ ਵਿੱਚ ਦੋ ਨੌਜਵਾਨ ਮੌਜੂਦ ਹਨ, ਜਿਨ੍ਹਾਂ ਕੋਲ ਕਾਫੀ ਜ਼ਿਆਦਾ ਰੁਪਏ ਵੀ ਹਨ ਅਤੇ ਦੂਸਰੇ ਜ਼ਿਲ੍ਹੇ ਦੇ ਲੱਗਦੇ ਹਨ। ਇਸ ਸਬੰਧੀ ਮਿਲੀ ਸੂਚਨਾ ਦੇ ਆਧਾਰ ਉੱਪਰ ਪੁਲਸ ਪਾਰਟੀ ਵਲੋਂ ਕਾਰ ਸਵਾਰ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ, ਇਕ ਲੱਖ 2 ਹਜ਼ਾਰ 300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਮਨਜੀਤ ਸਿੰਘ ਉਰਫ ਮੀਤ ਪੁੱਤਰ ਨਿੰਦਰ ਸਿੰਘ ਵਾਸੀ ਜ਼ਿਲਾ ਫਿਰੋਜ਼ਪੁਰ ਅਤੇ ਸਾਜਨ ਪੁੱਤਰ ਰਮੇਸ਼ ਕੁਮਾਰ ਵਾਸੀ ਬਾਰਡਰ ਰੋਡ ਫਿਰੋਜ਼ਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8