CIA ਨੂੰ ਮਿਲੀ ਵੱਡੀ ਸਫ਼ਲਤਾ, ਨਸ਼ੇ ਵਾਲੀਆਂ ਗੋਲੀਆਂ, ਡਰੱਗ ਮਨੀ ਤੇ ਸਵਿਫਟ ਕਾਰ ਸਮੇਤ 2 ਕਾਬੂ

Thursday, Dec 14, 2023 - 02:28 PM (IST)

CIA ਨੂੰ ਮਿਲੀ ਵੱਡੀ ਸਫ਼ਲਤਾ, ਨਸ਼ੇ ਵਾਲੀਆਂ ਗੋਲੀਆਂ, ਡਰੱਗ ਮਨੀ ਤੇ ਸਵਿਫਟ ਕਾਰ ਸਮੇਤ 2 ਕਾਬੂ

ਤਰਨਤਾਰਨ (ਰਮਨ)- ਸੀ. ਆਈ. ਏ ਸਟਾਫ਼ ਤਰਨਤਰਨ ਦੀ ਪੁਲਸ ਨੇ ਇਕ ਕੈਮਿਸਟ ਅਤੇ ਉਸ ਦੇ ਸਾਥੀ ਨੂੰ 50 ਹਜ਼ਾਰ ਰੁਪਏ ਦੀ ਡਰੱਗ ਮਨੀ, 9800 ਨਸ਼ੇ ਵਾਲੀਆਂ ਗੋਲੀਆਂ ਅਤੇ ਸਵਿਫਟ ਕਾਰ ਸਣੇ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰ ਪੁਲਸ ਵਲੋਂ ਰਿਮਾਂਡ ਦੌਰਾਨ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਜਾਣਕਾਰੀ ਦਿੰਦੇ ਹੋਏ ਐੱਸ. ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵਲੋਂ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਕਰਮਚਾਰੀਆਂ ਵਲੋਂ ਸਖ਼ਤੀ ਨਾਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਚਰਨਜੀਤ ਸਿੰਘ ਵਲੋਂ ਸਣੇ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਇਕ ਸਵਿਫਟ ਕਾਰ ਸਵਾਰ ਦਲਬੀਰ ਸਿੰਘ ਉਰਫ ਸੋਨੂੰ ਪੁੱਤਰ ਕਸ਼ਮੀਰ ਸਿੰਘ ਵਾਸੀ ਚੀਚਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਕੈਮਿਸਟ ਵਰਿੰਦਰ ਪਾਲ ਸਿੰਘ ਉਰਫ ਹੈਪੀ ਪੁੱਤਰ ਨਾਨਕ ਸਿੰਘ ਵਾਸੀ ਕਸੇਲ ਨੂੰ 9800 ਨਸ਼ੇ ਵਾਲੀਆਂ ਟਰਾਮਾਡੋਲ ਗੋਲੀਆਂ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਣੇ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਪੁਲਸ ਵਲੋਂ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਪਰਚਾ ਦਰਜ ਕਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News