ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, 2 ਭਰਾ ਗੰਭੀਰ ਜ਼ਖ਼ਮੀ
Sunday, May 07, 2023 - 05:40 PM (IST)

ਗੁਰਦਾਸਪੁਰ (ਵਿਨੋਦ)- ਮੋਟਰਸਾਈਕਲ ’ਤੇ ਸਵਾਰ 2 ਭਰਾਵਾਂ ਨੂੰ ਟੱਕਰ ਮਾਰ ਕੇ ਗੰਭੀਰ ਸੱਟਾਂ ਲਾਉਣ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਥਾਣਾ ਤਿੱਬੜ ਪੁਲਸ ਨੇ ਮਾਮਲਾ ਦਰਜ ਕੀਤਾ ਹੈ ਪਰ ਮੁਲਜ਼ਮ ਅਜੇ ਫ਼ਰਾਰ ਹਨ। ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਅਮੈਨੂੰਅਲ ਮੱਲ ਨੇ ਦੱਸਿਆ ਕਿ ਯੋਗੇਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਕਾਹਨੂੰਵਾਨ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਸਾਹਿਲ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਕਾਹਨੂੰਵਾਨ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਨਜ਼ਦੀਕ ਇੱਟਾਂ ਵਾਲਾ ਭੱਠਾ ਬੱਬੇਹਾਲੀ ਪਹੁੰਚੇ ਤਾਂ ਸਾਹਮਣੇ ਤੋਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆਈ, ਜਿਸ ਨੂੰ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤੀ ਨਵੀਂ ਸਿੱਖਿਆ ਨੀਤੀ, ਹੁਣ BSC ਦੇ ਨਾਲ ਇਹ ਕੋਰਸ ਵੀ ਕਰ ਸਕਣਗੇ ਵਿਦਿਆਰਥੀ
ਉਨ੍ਹਾਂ ਦੱਸਿਆ ਕਿ ਚਾਲਕ ਕਾਰ ਨੂੰ ਗਲਤ ਸਾਈਡ ਤੋਂ ਲਿਆ ਕੇ ਆ ਰਿਹਾ ਸੀ ਅਤੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ । ਜਿਸ ਦੌਰਾਨ ਉਸ ਦੀ ਪਹਿਨੀ ਹੋਈ ਕਮੀਜ਼ ਕਾਰ ਨਾਲ ਅੜ ਗਈ ਤਾਂ ਕਾਰ ਉਸ ਨੂੰ ਕਰੀਬ 30/49 ਗਜ਼ ਘਸੀਟ ਕੇ ਲੈ ਗਈ, ਜਿਸ ਨਾਲ ਦੋਵਾਂ ਭਰਾਵਾਂ ਦੇ ਕਾਫ਼ੀ ਸੱਟਾਂ ਲੱਗੀਆਂ ਹਨ। ਜੋ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਹਨ। ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਯੋਗੇਸ਼ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।