ਜੀ-20 ਸੰਮੇਲਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਸਣੇ ਗੁਆਂਢੀ ਜ਼ਿਲ੍ਹਿਆਂ ’ਚ ਪੁੱਜੀਆਂ 2 BSF ਦੀਆਂ ਕੰਪਨੀਆਂ

Saturday, Mar 11, 2023 - 11:05 AM (IST)

ਜੀ-20 ਸੰਮੇਲਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਸਣੇ ਗੁਆਂਢੀ ਜ਼ਿਲ੍ਹਿਆਂ ’ਚ ਪੁੱਜੀਆਂ 2 BSF ਦੀਆਂ ਕੰਪਨੀਆਂ

ਤਰਨਤਾਰਨ (ਰਮਨ)- ਗੁਆਂਢੀ ਜ਼ਿਲ੍ਹੇ ਅੰਮ੍ਰਿਤਸਰ ਵਿਖੇ ਹੋਣ ਜਾ ਰਹੇ ਜੀ-20 ਸੰਮੇਲਨ ਦੌਰਾਨ ਜਿੱਥੇ ਸਰਕਾਰ ਵਲੋਂ ਸ਼ਹਿਰ ਦੀ ਰੂਪ-ਰੇਖਾ ਬਦਲ ਅਤੇ ਵਿਕਾਸ ਕਾਰਜਾਂ ਵਿਚ ਪੂਰੀ ਤੇਜ਼ੀ ਲਿਆਉਂਦੇ ਹੋਏ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉੱਥੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਸਮੇਤ ਗੁਆਂਢੀ ਜ਼ਿਲ੍ਹਿਆਂ ਨੂੰ ਬੀ.ਐੱਸ.ਐੱਫ ਦੀਆਂ ਕੰਪਨੀਆਂ ਮੁਹੱਈਆ ਕਰਵਾਉਂਦੇ ਹੋਏ ਸੁਰੱਖਿਆ ਪ੍ਰਬੰਧ ਨੂੰ ਹੋਰ ਸਖ਼ਤ ਕਰਨ ਦੇ ਆਦੇਸ਼ ਡੀ.ਜੀ.ਪੀ ਵਲੋਂ ਜਾਰੀ ਕਰ ਦਿੱਤੇ ਗਏ ਹਨ। ਇਸ ਲੜੀ ਦੇ ਤਹਿਤ ਜ਼ਿਲ੍ਹਾ ਤਰਨਤਾਰਨ ਨੂੰ ਦੋ ਕੰਪਨੀਆਂ ਬੀ.ਐੱਸ.ਐੱਫ ਦੀਆਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੁਲਸ ਵਲੋਂ ਪਬਲਿਕ ਸਥਾਨਾਂ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਅਤੇ ਨਾਕਾਬੰਦੀ ਕਰਦੇ ਹੋਏ ਸਖ਼ਤ ਪ੍ਰਬੰਧ ਕੀਤੇ ਜਾਣੇ ਸ਼ੁਰੂ ਕਰ ਦਿੱਤੇ ਗਏ ਹਨ।
  
ਇਹ ਵੀ ਪੜ੍ਹੋ- ਪਾਕਿ ਦੀ ਵੱਡੀ ਸਾਜ਼ਿਸ਼ ਨਾਕਾਮ, ਡਰੋਨ ਰਾਹੀਂ ਭੇਜੀ AK 47 ਰਾਈਫਲ, ਮੈਗਜ਼ੀਨ ਸਣੇ ਗੋਲੀ-ਸਿੱਕਾ ਬਰਾਮਦ

ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਮਿਲੇ ਹੁਕਮਾਂ ਅਤੇ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਮਿਲੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਫਿਰ ਤੋਂ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੋਣ ਜਾ ਰਹੇ ਜੀ-20 ਸੰਮੇਲਨ ਨੂੰ ਮੁੱਖ ਰੱਖਦੇ ਹੋਏ ਬੀ.ਐੱਸ.ਐੱਫ ਦੀਆਂ ਦੋ ਕੰਪਨੀਆਂ ਜ਼ਿਲ੍ਹਾ ਤਰਨਤਾਰਨ ਨੂੰ ਭੇਜੀਆਂ ਗਈਆਂ ਹਨ, ਜਿਸ ਵਿਚ ਕਰੀਬ ਪ੍ਰਤੀ ਕੰਪਨੀ 90 ਕਰਮਚਾਰੀ ਸ਼ਾਮਲ ਹਨ। 

ਇਹ ਵੀ ਪੜ੍ਹੋ- ਪੰਜਾਬ ਬਜਟ 2023: ਸੂਬੇ 'ਚ ਨਿਵੇਸ਼ ਲਈ ਜਾਣੋ ਕੀ ਹੈ ਸਰਕਾਰ ਦੀ ਯੋਜਨਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵਲੋਂ ਪਹਿਲਾਂ ਹੀ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਂਦੇ ਹੋਏ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਜਦ ਕਿ ਹੁਣ ਬੀ.ਐੱਸ.ਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਜਿੱਥੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਆਪ੍ਰੇਸ਼ਨ ਕੈਸੋ ਰਾਹੀਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਪੁਲਸ ਨਾਕਿਆਂ ਉੱਪਰ ਹੋਰ ਜ਼ਿਆਦਾ ਸਖ਼ਤੀ ਕੀਤੀ ਜਾ ਚੁੱਕੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News