ਦੀਨਾਨਗਰ ''ਚ 2 ਕਾਰ ਸਵਾਰਾਂ ਨੂੰ ਹੈਰੋਇਨ ਤੇ ਇਕ ਪਿਸਤੌਲ ਸਮੇਤ ਕੀਤਾ ਕਾਬੂ

Sunday, Mar 10, 2024 - 02:51 PM (IST)

ਦੀਨਾਨਗਰ ''ਚ 2 ਕਾਰ ਸਵਾਰਾਂ ਨੂੰ ਹੈਰੋਇਨ ਤੇ ਇਕ ਪਿਸਤੌਲ ਸਮੇਤ ਕੀਤਾ ਕਾਬੂ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੀ ਪੁਲਸ ਵੱਲੋਂ ਇੱਕ ਨਾਕੇ ਦੌਰਾਨ ਕਾਰ ਸਵਾਰ 2 ਨੌਜਵਾਨਾਂ ਕੋਲੋਂ 405 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਚਾਰ ਜਿੰਦਾ ਰੋਂਦਾ ਨਾਲ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਟੋਟਾ ਮੋੜ 'ਤੇ ਨਾਕਾ ਲਿਆ ਹੋਇਆ ਸੀ। ਇਸ 'ਤੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਜੀਤ ਸਿੰਘ ਉਰਫ ਕਾਲੂ ਪੁੱਤਰ ਲਖਬੀਰ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਆਂਨ ਮਲੂਕ ਚੱਕ (ਥਾਣਾ ਦੌਰਾਂਗਲਾ) ਜੋ ਹੈਰੋਇਨ ਦਾ ਧੰਦਾ ਕਰਦੇ ਹਨ ਜੋ ਅੱਜ ਦੋਵੇਂ ਜਾਣੇ ਆਪਣੀ ਕਾਰ ਵਰਨਾਂ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਸਾਇਡ ਤੋਂ ਗੁਰਦਾਸਪੁਰ ਨੂੰ ਆ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫ਼ੈਸਲਾ

ਇਸ ਬਾਰੇ ਇਤਲਾਹ ਮਿਲਣ 'ਤੇ ਪੁਲਸ ਪਾਰਟੀ ਹਾਈਵੇ ਨਜ਼ਦੀਕ ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਉੱਕਤ ਕਾਰ ਸਮੇਤ ਕਾਬੂ ਕਰਕੇ ਮੌਕੇ ਤੋਂ 405 ਗ੍ਰਾਮ ਹੈਰੋਇਨ, ਇੱਕ ਪਿਸਤੌਲ 30 ਬੋਰ ਅਤੇ 4 ਜਿੰਦਾ ਰੋਂਦਾ ਸਮੇਤ ਕਾਬੂ ਕੀਤਾ। ਪੁਲਸ ਵੱਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਰੇਲ ਯਾਤਰੀਆਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ, ਇਕ ਹਫ਼ਤੇ ਤੱਕ ਇਹ ਰੇਲਵੇ ਸੇਵਾ ਪ੍ਰਭਾਵਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News