ਤਰਨਤਾਰਨ ਜ਼ਿਲ੍ਹੇ ''ਚ ਗੁਟਕਾ ਸਾਹਿਬ ਦੀ ਬੇਅਦਬੀ ਦੇ 2 ਮਾਮਲੇ ਆਏ ਸਾਹਮਣੇ, ਪੁਲਸ ਨੇ ਇਕ ਨੂੰ ਕੀਤਾ ਗ੍ਰਿਫ਼ਤਾਰ

Wednesday, Oct 04, 2023 - 12:32 PM (IST)

ਤਰਨਤਾਰਨ ਜ਼ਿਲ੍ਹੇ ''ਚ ਗੁਟਕਾ ਸਾਹਿਬ ਦੀ ਬੇਅਦਬੀ ਦੇ 2 ਮਾਮਲੇ ਆਏ ਸਾਹਮਣੇ, ਪੁਲਸ ਨੇ ਇਕ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਜ਼ਿਲ੍ਹੇ ਵਿੱਚ ਗੁਟਕਾ ਸਾਹਿਬ ਦੇ ਅੰਗ ਪਾੜਨ ਅਤੇ ਗੁਟਕਾ ਸਾਹਿਬ ਨੂੰ ਸ਼ਰਾਬ ਦੇ ਠੇਕੇ 'ਤੇ ਲਿਜਾਣ ਦੇ 2 ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਸ ਸਬੰਧੀ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਅਤੇ ਇੱਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਵੱਖ-ਵੱਖ ਕੇਸਾਂ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਹੋਈ ਬੇਅਦਬੀ ਨੂੰ ਲੈ ਕੇ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਜਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੇ ਥਾਣਾ ਝਬਾਲ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਬੀਤੀ 1 ਅਕਤੂਬਰ ਦੀ ਸ਼ਾਮ 6 ਵਜੇ ਜਦੋਂ ਉਹ ਘਰੋਂ ਦਵਾਈ ਲੈਣ ਲਈ ਮੈਡੀਕਲ ਸਟੋਰ 'ਤੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਸੜਕ ਕਿਨਾਰੇ ਸ੍ਰੀ ਗੁਟਕਾ ਸਾਹਿਬ ਦੇ ਫਟੇ ਹੋਏ ਪੱਤਰੇ ਖ਼ਿਲਰੇ ਨਜ਼ਰ ਆਏ। ਜਿਸ ਸਬੰਧੀ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਖ਼ਿਲਰੇ ਹੋਏ ਪਤਰਿਆਂ ਦੇ ਟੁਕੜਿਆਂ ਨੂੰ ਜ਼ਮੀਨ ਤੋਂ ਚੁੱਕ ਕੇ ਸਤਿਕਾਰ ਸਹਿਤ ਕੱਪੜੇ ਵਿੱਚ ਲਪੇਟ ਆਪਣੇ ਘਰ ਲੈ ਗਿਆ। ਜਿਸ ਤੋਂ ਬਾਅਦ ਉਹ ਆਪਣੇ ਤੌਰ 'ਤੇ ਮੁਲਜ਼ਮ ਦੀ ਭਾਲ ਕਰਨ ਲੱਗ ਪਿਆ ਪਰ ਕੋਈ ਪਤਾ ਨਹੀਂ ਲੱਗ ਪਾਇਆ।

ਇਹ ਵੀ ਪੜ੍ਹੋ- ਸੁੱਤੇ ਪਏ ਭਰਾਵਾਂ ਦੇ ਲੜਿਆ ਸੱਪ, ਦੋਵਾਂ ਨੇ ਤੋੜਿਆ ਦਮ, ਸਦਮੇ 'ਚ ਮਾਪੇ

 ਇਸ ਹੋਈ ਬੇਅਦਬੀ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਤੋਂ ਬਾਅਦ ਥਾਣਾ ਝਬਾਲ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 295-ਏ ਤਹਿਤ ਮਾਮਲਾ ਦਰਜ ਕਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।  ਇਸ ਤੋਂ ਇਲਾਵਾ ਗੁਰਦੁਆਰਾ ਭਾਈ ਚੈਨ ਸਾਹਿਬ ਖੇਮਕਰਨ ਦੇ ਗ੍ਰੰਥੀ ਗੁਰਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਬਲਿਆਂਵਾਲਾ ਥਾਣਾ ਖੇਮਕਰਨ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ਗੁਰਦੁਆਰਾ ਸਾਹਿਬ ਵਿੱਚ ਰਹਿਰਾਸ ਸਾਹਿਬ ਦਾ ਪਾਠ ਕਰ ਰਿਹਾ ਸੀ ਤਾਂ ਸ਼ਾਮ ਕਰੀਬ 7 ਵਜੇ ਦਲਬੀਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਖੇਮਕਰਨ ਨੇ ਗੁਰਦੁਆਰਾ ਸਾਹਿਬ ਵਿੱਚ ਆ ਕੇ ਇੱਕ ਗੁਟਕਾ ਸਾਹਿਬ ਆਪਣੀ ਜੇਬ ਵਿੱਚ ਪਾ ਲਿਆ। ਜਿਸ ਤੋਂ ਬਾਅਦ ਉਹ ਸ਼ਰਾਬ ਦੇ ਠੇਕੇ ਤੇ ਚਲਾ ਗਿਆ, ਅਜਿਹਾ ਕਰਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਜਿਸ ਤੋਂ ਬਾਅਦ ਥਾਣਾ ਖੇਮਕਰਨ ਦੀ ਪੁਲਸ ਨੇ ਦਲਬੀਰ ਸਿੰਘ ਖ਼ਿਲਾਫ਼ ਧਾਰਾ 295-ਏ ਤਹਿਤ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News