1600 ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਬੂ

12/06/2020 3:11:03 AM

ਵਲਟੋਹਾ, (ਗੁਰਮੀਤ)- ਪੁਲਸ ਨੇ ਵੱਖ- ਵੱਖ ਥਾਵਾਂ ’ਤੋਂ ਨਸ਼ੇ ਵਾਲੀਆਂ ਗੋਲੀਆਂ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਣੇ ਪੁਲ ਸੂਆ ਛੰਨਾ ਸਰਜਾ ਮਿਰਜਾ ’ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਜਿਸ ਦੀ ਤਲਾਸ਼ੀ ਲੈਣ ’ਤੇ 600 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਦਲਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਭਾਈ ਲੱਧੂ ਵਜੋਂ ਹੋਈ। ਜਿਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਰਨਤਾਰਨ, (ਰਾਜੂ,ਬਲਵਿੰਦਰ ਕੌਰ)- ਇਸੇ ਤਰਾਂ ਸੀ.ਆਈ.ਏ. ਸਟਾਫ ਤਰਨਤਾਰਨ ਨੇ 1000 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪੁਲ ਡਰੇਨ ਭਿੱਖੀਵਿੰਡ ਨਜ਼ਦੀਕ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ’ਤੇ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਨਰਿੰਦਰ ਸਿੰਘ ਵਾਸੀ ਨਜ਼ਦੀਕ ਨਿਰੰਕਾਰੀ ਭਵਨ ਭਿੱਖੀਵਿੰਡ ਵਜੋਂ ਹੋਈ। ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਥਾਣਾ ਭਿੱਖੀਵਿੰਡ ’ਚ ਮੁਕੱਦਮਾ ਨੰਬਰ 195 ਧਾਰਾ 21 ਸੀ/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Bharat Thapa

Content Editor

Related News