ਸਰਪੰਚੀ ਲਈ 2 ਕਰੋੜ ਦੀ ਬੋਲੀ ਲਾਉਣ ਵਾਲੇ ਦੀ ਖੈਰ ਨਹੀਂ, DC ਨੇ ਜਾਰੀ ਕੀਤੇ ਹੁਕਮ

Tuesday, Oct 01, 2024 - 03:09 PM (IST)

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਤ ਪਿੰਡ ਹਰਦੋਰਵਾਲ ਵਿਖੇ ਇੱਕ ਵਿਅਕਤੀ ਵੱਲੋਂ ਸਰਪੰਚ ਬਣਨ ਲਈ ਦੋ ਕਰੋੜ ਦੀ ਬੋਲੀ ਲਗਾਉਣ ਦਾ ਮਾਮਲਾ ਚਰਚਾ ਵਿੱਚ ਆਉਣ ਕਾਰਨ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਇਸ ਮਾਮਲੇ ਲਈ ਏ. ਡੀ. ਸੀ. ਅਤੇ ਐੱਸ. ਡੀ. ਐੱਮ ਨੂੰ ਜਾਂਚ ਸੌਂਪ ਦਿੱਤੀ ਹੈ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਵੱਲੋਂ ਡੀ. ਸੀ. ਦਫ਼ਤਰ ਹੰਗਾਮਾ

ਇਸ ਸਬੰਧ 'ਚ ਡੀ.ਸੀ. ਨੇ ਕਿਹਾ ਕਿ ਪਿੰਡਾਂ 'ਚ ਸਰਬ ਸੰਮਤੀ ਹੋਣਾ ਵਾਜਿਬ ਹੈ ਅਤੇ ਸਰਕਾਰ ਵੀ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਇਨਾਮ ਵੀ ਦਿੰਦੀ ਹੈ ਅਤੇ ਅਜਿਹੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਬ ਸੰਮਤੀ ਇੱਕ ਲੋਕਤੰਤਰੀ ਢੰਗ ਹੈ ਜਿਸ ਨਾਲ ਲੋਕ ਬਿਨਾਂ ਮੁਕਾਬਲਾ ਸਰਬਸੰਮਤੀ ਕਰਕੇ ਸਰਪੰਚ ਦੀ ਚੋਣ ਕਰ ਸਕਦੇ ਹਨ। 

ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਉਨ੍ਹਾਂ ਕਿਹਾ ਬੋਲੀ ਲਗਾ ਕੇ ਸਰਪੰਚ ਚੁਣਨ ਜਾਂ ਸਰਪੰਚ ਬਣਨ ਵਾਲੀ ਕਾਰਵਾਈ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਸਾਡੇ ਧਿਆਨ ਵਿੱਚ ਆਇਆ ਹੋਇਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਰਵਾਲ ਵਿਖੇ ਕਿਸੇ ਵਿਅਕਤੀ ਨੇ ਸਰਪੰਚ ਬਣਨ ਲਈ ਦੋ ਕਰੋੜ ਦੀ ਬੋਲੀ ਲਗਾਈ ਹੈ। ਇਹ ਗੈਰ ਕਾਨੂੰਨੀ ਹੈ ਅਤੇ ਉਹਨਾਂ ਨੇ ਤੁਰੰਤ ਏ. ਡੀ. ਸੀ. ਡਿਵੈਲਪਮੈਂਟ ਅਤੇ ਐੱਸ. ਡੀ. ਐੱਮ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੂਤਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News