ਮੋਟਰਸਾਈਕਲ ਤੇ ਸਕੂਟਰੀ ਦੀ ਹੋਈ ਆਹਮੋ-ਸਾਹਮਣੇ ਟੱਕਰ ''ਚ 2 ਦੀ ਮੌਤ, 2 ਗੰਭੀਰ ਜ਼ਖ਼ਮੀ

Sunday, Aug 20, 2023 - 07:25 PM (IST)

ਮੋਟਰਸਾਈਕਲ ਤੇ ਸਕੂਟਰੀ ਦੀ ਹੋਈ ਆਹਮੋ-ਸਾਹਮਣੇ ਟੱਕਰ ''ਚ 2 ਦੀ ਮੌਤ, 2 ਗੰਭੀਰ ਜ਼ਖ਼ਮੀ

ਬਮਿਆਲ/ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ) : ਅੱਜ ਸਰਹੱਦੀ ਖੇਤਰ ਬਮਿਆਲ ਨੇੜੇ ਉੱਜ ਪੁਲ 'ਤੇ ਇਕ ਮੋਟਰਸਾਈਕਲ ਤੇ ਸਕੂਟਰੀ ਦੀ ਆਹਮੋ-ਸਾਹਮਣੇ ਟਕੱਰ ਹੋਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਔਰਤ ਦੀ ਹਸਪਤਾਲ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਹੋਣ ਜਾ ਰਹੀ ਵੱਡੀ ਕਟੌਤੀ, ਸਰਕਾਰ ਨੇ ਲਿਆ ਇਹ ਫ਼ੈਸਲਾ

ਇਸ ਸਬੰਧੀ ਡੀਐੱਸਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਮੋਟਰਸਾਈਕਲ ਦੇ ਸਕੂਟਰੀ 'ਚ ਵੱਜਣ ਕਾਰਨ ਵਾਪਰਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ, ਜਿਸ ਦੀ ਪਛਾਣ ਹਰਦੇਵ ਸਿੰਘ ਪਿੰਡ ਗੋਲਾ ਵਜੋਂ ਹੋਈ। ਇਕ ਔਰਤ ਜਿਸ ਦੀ ਮੌਤ ਹਸਪਤਾਲ ਪਹੁੰਚਣ 'ਤੇ ਹੋਈ, ਦੀ ਪਛਾਣ ਨੀਤੂ ਬਾਲਾ ਵਾਸੀ ਝੜੋਲੀ ਵਜੋਂ ਦੱਸੀ ਗਈ ਹੈ। ਹਾਦਸੇ 'ਚ 2 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਇਲਾਕੇ ਦੇ ਥਾਣਾ ਮੁਖੀ ਅਰਜਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News