ਸਰਹੱਦ ਨੇੜਿਓਂ 2 ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
Friday, Mar 01, 2024 - 05:04 PM (IST)
ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ, ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ’ਚੋਂ 2 ਡਰੋਨਾਂ ਅਤੇ 502 ਗ੍ਰਾਮ ਹੈਰੋਇਨ ਸਣੇ ਬਰਾਮਦ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਗਈ। ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਪ੍ਰਾਪਤ ਹੋਈ ਸੀ ਕਿ ਵੀਰਵਾਰ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਦੋ ਡਰੋਨ ਪਿੰਡ ਨੂਰਵਾਲਾ ਅਤੇ ਬੀ. ਓ. ਪੀ. ਹਰਭਜਨ ਰਾਹੀਂ ਭਾਰਤੀ ਖੇਤਰ ’ਚ ਦਾਖਲ ਹੋਏ ਹਨ, ਜਿਸ ਤੋਂ ਬਾਅਦ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. 101 ਬਟਾਲੀਅਨ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਸਰਹੱਦ ਨੇੜੇ ਸੁਖਦਿਆਲ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਨੂਰਵਾਲਾ ਦੇ ਖੇਤਾਂ ’ਚੋਂ ਡਿੱਗੇ ਹੋਏ ਚੀਨੀ ਡਰੋਨ ਨੂੰ 502 ਗ੍ਰਾਮ ਹੈਰੋਇਨ ਦੇ ਪੈਕਟ ਸਣੇ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਇਕ ਹੋਰ ਡਰੋਨ ਨੂੰ ਮੰਗਤ ਰਾਮ ਪੁੱਤਰ ਕਾਂਸ਼ੀ ਰਾਮ ਵਾਸੀ ਮੀਆਂਵਾਲੀ ਦੇ ਖੇਤਾਂ ’ਚੋਂ ਬਰਾਮਦ ਕੀਤਾ ਗਿਆ, ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8