ਸਰਹੱਦ ’ਤੇ 2 ਡਰੋਨ ਅਤੇ ਹੈਰੋਇਨ ਜ਼ਬਤ

Monday, Oct 28, 2024 - 01:33 PM (IST)

ਅੰਮ੍ਰਿਤਸਰ (ਨੀਰਜ)-ਭਾਰਤ-ਪਾਕਿਸਤਾਨ ਸਰਹੱਦ ਦੇ ਸਰਹੱਦੀ ਪਿੰਡਾਂ ’ਚ ਲਗਾਤਾਰ ਦੂਜੇ ਦਿਨ ਵੀ ਦੋ ਡਰੋਨਾਂ ਨੂੰ ਜ਼ਬਤ ਕਰਨ ਦਾ ਸਿਲਸਿਲਾ ਜਾਰੀ ਹੈ | ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਾਜਾਤਾਲ ਦੇ ਇਲਾਕੇ ਵਿਚ ਸਵੇਰੇ ਵੱਖ-ਵੱਖ ਸਮੇਂ ਦੋ ਮਿੰਨੀ ਡਰੋਨਾਂ ਨੂੰ ਜ਼ਬਤ ਕੀਤਾ ਹੈ, ਇਸ ਦੇ ਨਾਲ ਹੀ 3 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ

ਭਾਵੇਂ ਇਸ ਸਮੇਂ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਹੈਰੋਇਨ ਦੀ ਵੱਡੀ ਖੇਪ ਫੜੀ ਜਾ ਰਹੀ ਹੈ ਅਤੇ ਸਮੱਗਲਰਾਂ ਨੂੰ ਵੀ ਫੜਿਆ ਜਾ ਰਿਹਾ ਹੈ, ਪਰ ਸਰਹੱਦ ’ਤੇ ਸਥਿਤੀ ਇਸ ਤਰ੍ਹਾਂ ਦੀ ਬਣਦੀ ਜਾ ਰਹੀ ਕਿ ਜਿਵੇਂ ਸਮੱਗਲਰਾਂ ਨੂੰ ਕਿਸੇ ਦਾ ਡਰ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News