ਵੀਡੀਓ ਵਾਇਰਲ ਹੋਣ ''ਤੇ ਪੁਲਸ ਆਈ ਹਰਕਤ ''ਚ, ਨਸ਼ਾ ਵੇਚਣ ਦੇ ਦੋਸ਼ ''ਚ 2 ਨੌਜਵਾਨਾਂ ਨੂੰ ਕੀਤਾ ਕਾਬੂ

09/27/2023 12:02:57 AM

ਅਜਨਾਲਾ (ਫਰਿਆਦ) : ਸਥਾਨਕ ਮੁਹੱਲਾ ਪ੍ਰਵੀਨ ਨਗਰ 'ਚ ਕਥਿਤ ਤੌਰ 'ਤੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗਲੀਆਂ ਤੇ ਖਾਲੀ ਪਲਾਟਾਂ 'ਚ ਖੜ੍ਹ ਕੇ ਨਸ਼ਾ ਵੇਚੇ ਜਾਣ ਦੀ ਵੀਡੀਓ ਵਾਇਰਲ ਹੋਣ ਉਪਰੰਤ ਅਜਨਾਲਾ ਪੁਲਸ ਵੱਲੋਂ ਤੁਰੰਤ ਹਰਕਤ 'ਚ ਆਉਂਦਿਆਂ ਨਸ਼ਾ ਵੇਚਣ ਦੇ ਦੋਸ਼ 'ਚ 2 ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ।

ਇਸ ਸਬੰਧੀ ਐੱਸ.ਐੱਚ.ਓ. ਸੁਖਜਿੰਦਰ ਸਿੰਘ ਖਹਿਰਾ ਤੋਂ ਮਿਲੀ ਜਾਣਕਾਰੀ ਅਨੁਸਾਰ 60 ਗ੍ਰਾਮ ਹੈਰੋਇਨ ਸਣੇ ਫੜੇ ਗਏ 2 ਨੌਜਵਾਨਾਂ ਦੀ ਪਛਾਣ ਰਾਜਨ ਮਸੀਹ ਪੁੱਤਰ ਡੇਵਿਡ ਮਸੀਹ ਅਤੇ ਅਮਰਜੀਤ ਸਿੰਘ ਦੋਵੇਂ ਵਾਸੀ ਅਜਨਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਿਵਲ ਹਸਪਤਾਲ 'ਚੋਂ ਪੁਲਸ ਦੀ ਗੱਡੀ ਲੈ ਕੇ ਫਰਾਰ ਹੋਇਆ ਮੁਲਜ਼ਮ, ਮੈਡੀਕਲ ਕਰਵਾਉਣ ਲਿਆਈ ਸੀ ਪੁਲਸ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News