25 ਕਰੋੜ ਰੁਪਏ ਦੀ ਹੈਰੋਇਨ, ਮੋਟਰਸਾਈਕਲ ਸਣੇ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

Friday, Dec 15, 2023 - 11:47 AM (IST)

25 ਕਰੋੜ ਰੁਪਏ ਦੀ ਹੈਰੋਇਨ, ਮੋਟਰਸਾਈਕਲ ਸਣੇ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਸੀ. ਆਈ. ਏ. ਸਟਾਫ ਤਰਨਤਰਨ ਵਲੋਂ ਪੰਜ ਕਿਲੋ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਡੀ. ਜੀ. ਪੀ. ਗੌਰਵ ਯਾਦਵ ਵਲੋਂ ਮਿਲੇ ਸਖ਼ਤ ਹੁਕਮਾਂ ਤਹਿਤ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

PunjabKesari

ਜਿਸ ਦੇ ਚੱਲਦਿਆਂ ਐੱਸ. ਪੀ. ਸਥਾਨਕ ਮਨਿੰਦਰ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ ਤਰਨਤਰਨ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਟੀਮ ਵਲੋਂ ਕਾਰਵਾਈ ਕਰਦੇ ਹੋਏ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕਰਦੇ ਹੋਏ ਉਨ੍ਹਾਂ ਪਾਸੋਂ ਕੁੱਲ 5 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਨ੍ਹਾਂ ਦੀ ਪਹਿਚਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਹਰਭਜਨ ਸਿੰਘ ਅਤੇ ਯਾਦਵਿੰਦਰ ਸਿੰਘ ਉਰਫ ਯਾਦ ਪੁੱਤਰ ਸੁਖਦੇਵ ਸਿੰਘ ਵਾਸੀਆਨ ਰਾਜਾਤਾਲ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਡੀ.ਐੱਸ.ਪੀ (ਡੀ) ਅਰੁਣ ਸ਼ਰਮਾ, ਸੀ.ਆਈ.ਏ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ, ਸਬ ਇੰਸਪੈਕਟਰ ਚਰਨਜੀਤ ਸਿੰਘ, ਰਣਬੀਰ ਸਿੰਘ ਖਹਿਰਾ, ਜਗਦੀਪ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News