ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ

Friday, May 22, 2026 - 12:56 PM (IST)

ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਦੋ ਵੱਖ-ਵੱਖ ਸਾਂਝੇ ਆਪ੍ਰੇਸ਼ਨਾਂ ਦੌਰਾਨ 2 ਵਿਦੇਸ਼ੀ ਪਿਸਤੌਲ ਸਮੇਤ 3 ਖਾਲੀ ਮੈਗਜ਼ੀਨ ਬਰਾਮਦ ਕਰਦੇ ਹੋਏ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਬਰਾਮਦ ਕੀਤੇ ਗਏ ਵਿਦੇਸ਼ੀ ਪਿਸਤੌਲ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਪੁੱਜੇ ਹਨ, ਜਿਸ ਦੀ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਰੋਜ਼ਾਨਾ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਅਤੇ ਨਵੀਂ ਤਕਨੀਕ ਦੇ ਵਿਦੇਸ਼ੀ ਹਥਿਆਰ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਗਿਆ ਹੈ, ਜਿਸ ਨੂੰ ਸਰਹੱਦ ਉਪਰ ਤੈਨਾਤ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਸਾਂਝੇ ਤੌਰ ਉਪਰ ਕਾਮਯਾਬ ਹੋਣ ਤੋਂ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡੱਲ ਵਿਖੇ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਸਾਹਿਬ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਡੱਲ ਦੇ ਕਣਕ ਵਾਲੇ ਖੇਤ ਵਿਚੋਂ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਸੀ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ ਪਿਸਤੌਲ ਜੋ ਚੀਨ ਦਾ ਬਣਿਆ ਹੋਇਆ ਹੈ ਅਤੇ ਦੋ ਖਾਲੀ ਮੈਗਜ਼ੀਨ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਡੀ.ਐੱਸ.ਪੀ ਸੋਨੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਵਾਂ ਤਾਰਾ ਸਿੰਘ ਵਿਖੇ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਇਕ ਸੂਚਨਾ ਦੇ ਆਧਾਰ ਉਪਰ ਸਲਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੇ ਖੇਤ ਵਿਚੋਂ ਡਿੱਗੇ ਹੋਏ ਪੀਲੇ ਰੰਗ ਦੇ ਪੈਕਟ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਜਗਾਣਾ ਸਪੋਰਟਸ ਪਿਸਤੌਲ ਸਮੇਤ ਇਕ ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ। ਡੀ.ਐੱਸ.ਪੀ ਸੋਨੀ ਨੇ ਦੱਸਿਆ ਕਿ ਇਹ ਦੋਵੇਂ ਪੈਕਟ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਪੁੱਜੇ ਹਨ, ਜਿਸ ਦੇ ਸਬੰਧ ਵਿਚ ਦੋ ਵੱਖ-ਵੱਖ ਮਾਮਲੇ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News