ਸਰਹੱਦ ਨੇੜਿਓਂ ਬਰਾਮਦ ਹੋਏ 2 ਗਲੌਕ ਪਿਸਤੌਲ

06/14/2024 5:05:59 PM

ਤਰਨਤਾਰਨ/ਖੇਮਕਰਨ (ਰਮਨ, ਗੁਰਮੇਲ)-ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਬੀਤੀ ਰਾਤ ਬੀ. ਐੱਸ. ਐੱਫ. ਦੀ 101 ਬਟਾਲੀਅਨ ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਕਲਸ ਦੇ ਖੇਤਾਂ ’ਚੋਂ ਆਸਟਰੀਆ ਦੇਸ਼ ਦੇ ਬਣੇ ਹੋਏ 2 ਪਿਸਤੌਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਗਰਮੀ ਕਰਕੇ ਇੱਕ ਐਕਟੀਵਾ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਕੀਤਾ ਕਾਬੂ

ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਕਸਬਾ ਖੇਮਕਰਨ ਅਧੀਨ ਪੈਂਦੇ ਪਿੰਡ ਕਲਸ ਹਵੇਲੀਆਂ ਵਿਖੇ ਬੀ. ਐੱਸ. ਐੱਫ. 101 ਬਟਾਲੀਅਨ ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਸਾਂਝੇ ਤੌਰ 'ਤੇ ਮਾੜੇ ਅਨਸਰਾਂ ਖਿਲਾਫ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਜਿਸ ਦੌਰਾਨ ਚੌਂਕੀ ਹਰਭਜਨ ਅਧੀਨ ਪੈਂਦੇ ਪਿੰਡ ਕਲਸ ਹਵੇਲੀਆਂ ਦੇ ਖੇਤਾਂ ਵਿਚੋਂ ਬੀਤੀ ਰਾਤ 11 ਵਜੇ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਪੈਕਟ ਬਰਾਮਦ ਕੀਤਾ ਗਿਆ, ਜਿਸ ਨੂੰ ਖੋਲ ਕੇ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ਵਿਚੋਂ 2 ਗਲੌਕ ਪਿਸਤੌਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪੈਕਟ ਡਰੋਨ ਦੀ ਮਦਦ ਨਾਲ ਪਾਕਿਸਤਾਨ ਵੱਲੋਂ ਭਾਰਤ ਪੁੱਜਾ ਹੈ, ਜਿਸ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News