ਟਰੈਕਟਰ ਪਲਟਣ ਨਾਲ 2 ਦੀ ਮੌਤ, 4 ਮਜ਼ਦੂਰ ਜ਼ਖ਼ਮੀ

Tuesday, Dec 10, 2024 - 02:56 PM (IST)

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਦੇ ਸ਼ੱਕੀ ਨਾਲੇ ’ਤੇ ਟਰੈਕਟਰ ਪਲਟਣ ਨਾਲ 2 ਵਿਅਕਤੀਆਂ ਦੀ ਮੌਤ ਅਤੇ 4 ਮਜ਼ਦੂਰਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪਿੰਡ ਦੇ ਕਿਸਾਨ ਆਗੂ ਆਜ਼ਾਦ ਸਿੰਘ, ਗਗਨਦੀਪ ਸਿੰਘ, ਮਨਜਿੰਦਰ ਸਿੰਘ ਨੰਬਰਦਾਰ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ, ਤਰਸੇਮ ਸਿੰਘ, ਸੁਰਿੰਦਰ ਪਾਲ ਸਿੰਘ ਪਟਵਾਰੀ ਆਦਿ ਨੇ ਦੱਸਿਆ ਕਿ ਸੇਵਾਮੁਕਤ ਪ੍ਰਿੰਸੀਪਲ ਜਸਵੰਤ ਸਿੰਘ (75) ਪੁੱਤਰ ਸੋਹਨ ਸਿੰਘ ਆਪਣੇ ਟਰੈਕਟਰ ’ਤੇ ਖਾਦ ਲੱਦ ਕੇ 5 ਮਜ਼ਦੂਰਾਂ ਨੂੰ ਨਾਲ ਲੈ ਕੇ ਸ਼ੱਕੀ ਨਾਲੇ ਤੋਂ ਪਾਰ ਆਪਣੇ ਕਣਕ ਦੇ ਖੇਤਾਂ ਨੂੰ ਖਾਦ ਪਾਉਣ ਲਈ ਜਾ ਰਿਹਾ ਸੀ।

ਇਹ ਵੀ ਪੜ੍ਹੋ-  ਸਿਹਤ ਵਿਭਾਗ ਨੇ ਇਸ ਭਿਆਨਕ ਬੀਮਾਰੀ ਨੂੰ ਖ਼ਤਮ ਕਰਨ ਲਈ ਕੱਸੀ ਕਮਰ, 300 ਟੀਮਾਂ ਕੀਤੀਆਂ ਤਿਆਰ

ਇਸ ਦੌਰਾਨ ਜਦੋਂ ਇਨ੍ਹਾਂ ਦਾ ਟਰੈਕਟਰ ਸ਼ਾਹਪੁਰ ਜਾਜਨ ਪੁਲ ਦੇ ਨੇੜੇ ਪਹੁੰਚਿਆ ਤਾਂ ਟਰੈਕਟਰ ਦਾ ਇਕਦਮ ਸੰਤੁਲਨ ਵਿਗੜਨ ਦੇ ਨਾਲ ਸ਼ੱਕੀ ਨਾਲੇ ਵਾਲੇ ਪਾਸੇ ਨੀਵੀਂ ਜਗ੍ਹਾ ’ਤੇ ਪਲਟ ਗਿਆ, ਜਿਸ ’ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਕਿ 2 ਵਿਅਕਤੀ ਪ੍ਰਿੰਸੀਪਲ ਜਸਵੰਤ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਅਤੇ ਮੰਗਾਂ ਮਸੀਹ ਪੁੱਤਰ ਪਿਆਰਾ ਮਸੀਹ ਪਿੰਡ ਰੜੇਵਾਲੀ ਦੀ ਮੌਤ ਹੋ ਗਈ ਹੈ ਅਤੇ ਬਾਕੀ 4 ਵਿਅਕਤੀ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਫੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਉਕਤ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈ ਕੇ, ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News