ਸਾਬਕਾ ਫੌਜੀ ਦੇ ਘਰੋਂ 2 ਲਾਇਸੈਂਸੀ ਹਥਿਆਰ ਤੇ 20 ਹਜ਼ਾਰ ਦੀ ਨਕਦੀ ਚੋਰੀ
Saturday, Jun 20, 2026 - 05:18 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)- ਬਾਬਾ ਬਕਾਲਾ ਸਾਹਿਬ ਸਥਿਤ ਦੌਲੋਨੰਗਲ ਰੋਡ ’ਤੇ ਰਹਿੰਦੇ ਸੁਰਮੁੱਖ ਸਿੰਘ ਸਾਬਕਾ ਫੌਜੀ ਦੇ ਘਰ ’ਚ ਚੋਰਾਂ ਵੱਲੋਂ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਸਾਬਕਾ ਫੌਜੀ ਦੀ ਧਰਮਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਕੋਲ ਗਏ ਹੋਏ ਸਨ। ਆਉਂਦਿਆਂ ਹੀ ਉਨ੍ਹਾਂ ਦੇਖਿਆ ਕਿ ਮੁੱਖ ਦਰਵਾਜ਼ੇ ਨੂੰ ਅੰਦਰਲੇ ਪਾਸਿਓਂ ਬੰਦ ਕੀਤਾ ਹੋਇਆ ਸੀ, ਜਦਕਿ ਘਰ ਦੇ ਬਾਕੀ ਦਰਵਾਜ਼ੇ ਖੁੱਲ੍ਹੇ ਪਏ ਸਨ। ਚੋਰਾਂ ਵੱਲੋਂ ਉਨ੍ਹਾਂ ਦੇ ਸਾਰੇ ਘਰ ਦੀ ਤਲਾਸ਼ੀ ਲਈ ਗਈ ਸੀ ਅਤੇ ਸਾਮਾਨ ਦੀ ਫਰੋਲਾ-ਫਰਾਲੀ ਕੀਤੀ ਗਈ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
ਇਸ ਦੌਰਾਨ ਘਰ ’ਚ ਮੌਜੂਦ ਦੋ ਲਾਇਸੈਂਸੀ ਹਥਿਆਰ, ਜਿਨ੍ਹਾਂ ’ਚ ਇਕ 32 ਬੋਰ ਦਾ ਪਿਸਤੌਲ ਅਤੇ ਇਕ 12 ਬੋਰ ਦੀ ਗੰਨ ਸ਼ਾਮਿ ਹੈ, ਸਮੇਤ ਕਾਰਤੂਸ ਚੋਰਾਂ ਵੱਲੋਂ ਚੋਰੀ ਕਰ ਲਏ ਗਏ ਸੀ। ਇਸ ਦੇ ਨਾਲ ਹੀ ਘਰ ਵਿਚ ਪਈ 20 ਹਜ਼ਾਰ ਰੁਪਏ ਦੀ ਨਕਦੀ ਵੀ ਚੋਰਾਂ ਵੱਲੋਂ ਉਡਾ ਲਈ ਗਈ ਅਤੇ ਉਹ ਪਰਿਵਾਰਕ ਮੈਂਬਰਾਂ ਦੇ 2 ਪਾਸਪੋਰਟ ਵੀ ਜਾਂਦੇ ਸਮੇਂ ਆਪਣੇ ਨਾਲ ਲੈ ਗਏ। ਇਸ ਘਟਨਾ ਦੀ ਸੂਚਨਾ ਪੁਲਸ ਚੌਕੀ ਬਾਬਾ ਬਕਾਲਾ ਸਾਹਿਬ ਅਤੇ ਥਾਣਾ ਬਿਆਸ ਨੂੰ ਦਿੱਤੀ ਗਈ। ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਬਾਰੀਕੀ ਨਾਲ ਛਾਣਬੀਨ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
