ਹਥਿਆਰਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਕਰਨ ਵਾਲੇ 3 ਮੈਂਬਰੀ ਗਿਰੋਹ ਦੇ 2 ਮੈਂਬਰ ਕਾਬੂ

06/11/2024 11:57:05 AM

ਤਰਨਤਾਰਨ (ਰਮਨ)-ਹਥਿਆਰਾਂ ਦੀ ਨੋਕ 'ਤੇ ਸਰਕਾਰੀ ਕਰਮਚਾਰੀ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਮੈਂਬਰੀ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ 1200 ਰੁਪਏ, ਇਕ ਪਰਸ ਅਤੇ ਇਕ ਦਾਤਰ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਹੋਰ ਵਾਰਦਾਤਾਂ ਸਬੰਧੀ ਜਾਣਕਾਰੀ ਪ੍ਰਾਪਤ ਹੋਣ ਦੀ ਉਮੀਦ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਾੜੀ ਮੇਘਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਨਹਿਰੀ ਵਿਭਾਗ ਵਿਚ ਸਰਕਾਰੀ ਕਰਮਚਾਰੀ ਹੈ ਅਤੇ ਬੀਤੀ ਕੱਲ ਸ਼ਾਮ ਕਰੀਬ ਸਾਢੇ ਵਜੇ ਜਦੋਂ ਆਪਣੇ ਮੋਟਰਸਾਈਕਲ ਉਪਰ ਸਵਾਰ ਹੋ ਕੇ ਭੁੱਚਰ ਕਲਾਂ ਤੋਂ ਖਾਲੜਾ ਡਰੇਨ  ਨਾਲ ਪੱਕੀ ਸੜਕ ਤੋਂ ਆ ਰਿਹਾ ਸੀ ਤਾਂ ਉਸਦੇ ਪਿੱਛੇ ਇਕ ਮੋਟਰਸਾਈਕਲ ਬਿਨਾਂ ਨੰਬਰੀ ਜਿਸ ਉਪਰ ਤਿੰਨ ਨੌਜਵਾਨ ਸਵਾਰ ਸਨ ਵੱਲੋਂ ਦਾਤਰਾਂ ਦੀ ਨੋਕ ਉਪਰ ਉਸਨੂੰ ਰਸਤੇ ਵਿਚ ਰੋਕ ਲਿਆ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 7.5 ਕਿਲੋ ਹੈਰੋਇਨ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਇਸ ਦੌਰਾਨ ਤਿੰਨਾਂ ਵਿਅਕਤੀਆਂ ਵੱਲੋਂ ਉਸਦੀ ਜ਼ੇਬ ਵਿਚ ਮੌਜੂਦ ਪਰਸ ਮੋਬਾਈਲ ਫੋਨ ਆਦਿ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਵਿਰੋਧ ਕਰਨ ਤੋਂ ਬਾਅਦ ਉਸ ਉਪਰ ਹਮਲਾ ਕਰ ਦਿੱਤਾ ਗਿਆ ਅਤੇ ਮੁਲਜ਼ਮ ਉਸਦੀ ਜ਼ੇਬ ਵਿਚ ਮੌਜੂਦ ਪਰਸ, ਜਿਸ ਵਿਚ 1200 ਸਰਕਾਰੀ ਆਈ ਕਾਰਡ ਅਤੇ ਹੋਰ ਦਸਤਾਵੇਜ਼ ਤੋਂ ਇਲਾਵਾ ਇਕ ਮੋਬਾਈਲ ਮੌਜੂਦ ਸੀ ਨੂੰ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਇੰਸਪੈਕਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਕਰਮਚਾਰੀ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਤੁਰੰਤ ਬਾਅਦ ਪੁਲਸ ਵੱਲੋਂ ਇਲਾਕੇ ਵਿਚ ਸਖ਼ਤੀ ਨਾਲ ਘੇਰਾਬੰਦੀ ਕਰਦੇ ਹੋਏ ਗੁਰਲਾਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਪਿੰਡ ਸੋਹਲ ਅਤੇ ਸ਼ਹਲਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੋਹਲ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ 1200 ਰੁਪਏ, ਇਕ ਪਰਸ ਅਤੇ ਇਕ ਦਾਤਰ ਬਰਾਮਦ ਕਰ ਲਿਆ ਗਿਆ ਹੈ ਜਦ ਕਿ ਇਨ੍ਹਾਂ ਦੇ ਫ਼ਰਾਰ ਤੀਸਰੇ ਸਾਥੀ ਗੁਰਵਿੰਦਰ ਸਿੰਘ ਉਰਫ ਸ਼ਾਲੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੋਹਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News