ਲਸ਼ਕਰ-ਏ-ਤਾਇਬਾ ਅੱਤਵਾਦੀ ਸੰਗਠਨ ਦੇ 2 ਮੈਂਬਰ ਗ੍ਰਿਫ਼ਤਾਰ, ਅਦਾਲਤ ਤੋਂ ਮਿਲਿਆ 10 ਦਿਨ ਦਾ ਰਿਮਾਂਡ
Saturday, Oct 14, 2023 - 06:15 PM (IST)
ਅੰਮ੍ਰਿਤਸਰ (ਬਿਊਰੋ) : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਲਸ਼ਕਰ-ਏ-ਤਇਬਾ ਦੇ ਮਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਐਸ.ਐਸ.ਓ.ਸੀ. ਨੇ ਇਨ੍ਹਾਂ ਦੇ ਕਬਜ਼ੇ 'ਚੋਂ 2 ਆਈ.ਈ.ਡੀ., ਦੋ ਹੈਂਡ ਗਰਨੇਡ, ਇੱਕ ਪਿਸਤੌਲ, ਦੋ ਮੈਗਜ਼ੀਨ, 24 ਜ਼ਿੰਦਾ ਕਾਰਤੂਸ, ਇਕ ਟਾਈਮਰ, ਅੱਠ ਡੈਟੋਨੇਟਰ ਤੇ ਚਾਰ ਬੈਟਰੀਆਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ- ਰਾਜਕੁਮਾਰ ਵੇਰਕਾ ਨੇ ਛੱਡੀ ਭਾਜਪਾ, ਕਾਂਗਰਸ 'ਚ ਹੋਵੇਗੀ ਘਰ ਵਾਪਸੀ
ਮੰਨਿਆ ਜਾ ਰਿਹਾ ਹੈ ਕਿ ਇਹ ਲੋਕ ਪੰਜਾਬ 'ਚ ਕੋਈ ਵੱਡੀ ਵਾਰਦਾਤ ਕਰਨ ਵਾਲੇ ਸਨ ਅਤੇ ਪੁਲਿਸ ਵੱਲੋਂ ਇਹਨਾਂ ਦੋਨਾਂ ਮੈਂਬਰਾਂ ਨੂੰ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਤੋਂ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਦਸ ਦਿਨ ਦਾ ਰਿਮਾਂਡ ਪੁਲਸ ਨੂੰ ਮਿਲਿਆ ਹੈ। ਇਸ ਬਾਬਤ ਪੁਲਸ ਨੇ ਪੱਤਰਕਾਰਾਂ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਦੇ ਜਸਪ੍ਰੀਤ ਸਿੰਘ ਨੇ ਜੱਜ ਬਣ ਚਮਕਾਇਆ ਮਾਪਿਆਂ ਦਾ ਨਾਮ
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਹੈ ਅਤੇ ਸ਼ਹਿਰਾਂ ਦੇ ਮੰਦਰਾਂ ਵਿੱਚ ਖਾਸ ਭੀੜ ਦੇਖਣ ਨੂੰ ਮਿਲ ਰਹੀ ਹੈ ਤੇ ਬਾਜ਼ਾਰਾਂ ਦੇ ਵਿੱਚ ਵੀ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਇਹਨਾਂ ਦੋ ਦਹਿਸ਼ਤਗਰਦਾਂ ਵੱਲੋਂ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ, ਜਿਸ ਨੂੰ ਸਮਾਂ ਰਹਿੰਦਿਆਂ ਹੀ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਦੀ ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਮਾਨਯੋਗ ਅਦਾਲਤ ਤੋਂ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਇਸ ਦੌਰਾਨ ਪੁਲਸ ਇਨ੍ਹਾਂ ਤੋਂ ਬਰੀਕੀ ਨਾਲ ਪੁੱਛਗਿਛ ਕਰੇਗੀ।
ਇਹ ਵੀ ਪੜ੍ਹੋ- ਭਾਜਪਾ ਮਗਰੋਂ ਹੁਣ ਅਕਾਲੀ ਦਲ ਵੱਲੋਂ ਵੀ ਖੁੱਲ੍ਹੀ ਬਹਿਸ 'ਚ ਸ਼ਾਮਲ ਨਾ ਹੋਣ ਦਾ ਐਲਾਨ, ਦੱਸੀ ਇਹ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8