ਅਮਰੀਕਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ
Sunday, Mar 15, 2026 - 02:05 PM (IST)
ਤਰਨਤਾਰਨ(ਰਮਨ)- ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਮ ਉੱਪਰ 20 ਲੱਖ ਰੁਪਏ ਦੀ ਠੱਗੀ ਮਾਰਨ ਦਾ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿੱਚ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਇੱਕ ਮੁਲਜਮ ਖਿਲਾਫ ਪਰਚਾ ਦਰਜ ਕਰਦੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗੁਰਬਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸੁਰ ਸਿੰਘ ਵੱਲੋਂ ਐੱਸ. ਐੱਸ.ਪੀ. ਨੂੰ ਬੀਤੇ ਅਕਤੂਬਰ ਮਹੀਨੇ ਦੌਰਾਨ ਲਿਖਤੀ ਰੂਪ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦੇ ਭਤੀਜੇ ਨੂੰ ਅਮਰੀਕਾ ਭੇਜਣ ਦੇ ਨਾਂ ਉੱਪਰ ਸਰਵਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਖਾਸਾ ਵੱਲੋਂ 20 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਇਸ ਸਬੰਧੀ ਐੱਸ.ਐੱਸ.ਪੀ. ਵੱਲੋਂ ਡੀ.ਐੱਸ.ਪੀ. ਭਿਖੀਵਿੰਡ ਨੂੰ ਸ਼ਿਕਾਇਤ ਦੀ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
ਜਾਂਚ ਮੁਕੰਮਲ ਹੋਣ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਰਵਨ ਸਿੰਘ ਪੁੱਤਰ ਗੁਰਦੇਵ ਸਿੰਘ ਵੱਲੋਂ ਗੁਰਬਿੰਦਰ ਸਿੰਘ ਦੇ ਭਤੀਜੇ ਨੂੰ ਅਮਰੀਕਾ ਭੇਜਣ ਦੇ ਨਾਂ ਉੱਪਰ 20 ਲੱਖ ਰੁਪਏ ਦੀ ਵਸੂਲੀ ਕੀਤੀ ਗਈ ਤੇ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸਦੀ ਰਕਮ ਵਾਪਸ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ
ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਥਾਣਾ ਭਿੱਖੀਵਿੰਡ ਵਿਖੇ ਸਰਵਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਖਾਸਾ ਦੇ ਖਿਲਾਫ ਪਰਚਾ ਦਰਜ ਕਰਦੇ ਅਗਲੇਰੀ ਜਾਂਚ ਲਈ ਏ.ਐੱਸ.ਆਈ. ਕੁਲਵਿੰਦਰ ਪਾਲ ਸਿੰਘ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
