ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ, 3 ਸਿਮਾਂ ਅਤੇ ਹੋਰ ਸਾਮਾਨ ਬਰਾਮਦ

Friday, Apr 07, 2023 - 04:05 PM (IST)

ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ, 3 ਸਿਮਾਂ ਅਤੇ ਹੋਰ ਸਾਮਾਨ ਬਰਾਮਦ

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ,ਪੰਛੀ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰੋਂ 2 ਮੋਬਾਇਲ ਫੋਨ, 3 ਸਿਮਾਂ, 1 ਡਾਟਾ ਕੇਬਲ ਅਤੇ 1 ਹੈੱਡ ਫੋਨ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 'ਟਾਈਮ 100' ਦੀ ਸੂਚੀ 'ਚ ਪਹਿਲੇ ਸਥਾਨ 'ਤੇ ਆਏ ਕਿੰਗ ਖ਼ਾਨ, ਮਾਰਕ ਜ਼ੁਕਰਬਰਗ ਸਣੇ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ

ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵਲੋਂ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ ਇਹ ਸਾਮਾਨ ਕਿਸ਼ਨੀਲ ਬੋਨ ਰੋਏ ਰੈਡੀ ਪੁੱਤਰ ਸ਼ਿਵ ਮਾਦਰੀ ਵਾਸੀ ਹਦੀਆਬਾਦ ਅਤੇ ਗੁਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨਵੀਂ ਆਬਾਦੀ ਕੋਟ ਖ਼ਾਲਸਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਬਲਬੀਰ ਚੰਦ ਨੇ ਜਾਣਕਾਰੀ ਦਿੰਦੇ ਹੋਏ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News