ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ, 1 ਡਾਟਾ ਕੇਬਲ ਅਤੇ ਹੋਰ ਸਾਮਾਨ ਬਰਾਮਦ

Friday, May 26, 2023 - 02:26 PM (IST)

ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ, 1 ਡਾਟਾ ਕੇਬਲ ਅਤੇ ਹੋਰ ਸਾਮਾਨ ਬਰਾਮਦ

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ, ਜ.ਬ)- ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰੋਂ 2 ਮੋਬਾਇਲ ਫੋਨ, 1 ਡਾਟਾ ਕੇਬਲ, 1 ਹੈੱਡ ਫੋਨ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਨੌਜਵਾਨ ਦੀ ਕਹੀ ਗੱਲ ਤੋਂ ਖਫ਼ਾ ਕੁੜੀ ਨੇ ਜੜ੍ਹਿਆ ਥੱਪੜ, ਹੈਰਾਨ ਕਰੇਗੀ ਗੁਰਦਾਸਪੁਰ ਦੀ ਇਹ ਘਟਨਾ

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵਲੋਂ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਬੈਰਕ ਨੰਬਰ-3 ਅੰਦਰੋਂ ਲਾਵਾਰਿਸ ਹਾਲਤ ਵਿਚ 2 ਮੋਬਾਇਲ ਫੋਨ, 1 ਡਾਟਾ ਕੇਬਲ,1 ਹੈੱਡ ਫੋਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ-  ਤਰਨਤਾਰਨ ਵਿਖੇ ਮੁਲਜ਼ਮ ਨੂੰ ਫੜਨ ਗਈ ਮਹਿਲਾ ਸਬ ਇੰਸਪੈਕਟਰ ਨਾਲ ਹੋਈ ਬਦਸਲੂਕੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News