ਕੇਂਦਰੀ ਜੇਲ੍ਹ ਅੰਦਰੋਂ ਫਿਰ ਬਰਾਮਦ ਹੋਏ 6 ਪੁੜੀਆਂ ਤੰਬਾਕੂ, 2 ਮੋਬਾਈਲ ਤੇ ਹੋਰ ਸਾਮਾਨ
Friday, Jan 10, 2025 - 03:43 PM (IST)
ਤਰਨਤਾਰਨ (ਰਮਨ ਚਾਵਲਾ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਜੇਲ ਪ੍ਰਸ਼ਾਸਨ ਨੇ 15 ਬੀਡ਼ੀਆਂ ਦੇ ਬੰਡਲ, 6 ਪੁੜੀਆਂ ਤੰਬਾਕੂ, 5 ਹੀਟਰ ਸਪਰਿੰਗ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਚੱਲਦਿਆਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕ ਹਵਾਲਾਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 'ਸਰਕਾਰੀ ਬਾਬੂਆਂ' 'ਤੇ ਹੋਵੇਗੀ ਸਖ਼ਤੀ, ਹੁਣ ਮਨਮਾਨੀ ਨਹੀਂ ਕਰਨਾ ਪਵੇਗਾ ਕੰਮ
ਜੇਲ੍ਹ ਦੇ ਸਹਾਇਕ ਸੁਪਰਡੈਂਟ ਰਘਵੀਰ ਚੰਦ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ ਦੀ ਵਾਰਡ ਨੰਬਰ-12 ਦਾ ਜ਼ਿੰਦਰਾ ਖੋਲ ਕੇ ਅਚਾਨਕ ਚੈੱਕ ਕੀਤਾ ਗਿਆ ਤਾਂ ਉਸ ’ਚੋਂ ਤਿੰਨ ਲਾਵਾਰਿਸ ਫੈਂਕੇ ਬਰਾਮਦ ਕੀਤੇ ਗਏ, ਜਿਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 15 ਬੀੜੀਆਂ ਦੇ ਬੰਡਲ, 6 ਪੁੜੀਆਂ ਤੰਬਾਕੂ, 5 ਹੀਟਰ ਸਪਰਿੰਗ, 2 ਵੱਖ-ਵੱਖ ਮੋਬਾਈਲ ਫੋਨ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ’ਚ ਜੇਲ ਦੇ ਸਹਾਇਕ ਸੁਪਰਡੈਂਟ ਰਘਬੀਰ ਚੰਦ ਦੇ ਬਿਆਨਾਂ ਹੇਠ ਅਜੇ ਕੁਮਾਰ ਉਰਫ ਅਜੇ ਪੁੱਤਰ ਬਿਹਾਰੀ ਲਾਲ ਵਾਸੀ ਜਲੰਧਰ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8