ਮਹਿਲਾ ਦੀ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ 2 ਨਾਮਜ਼ਦ

Saturday, Oct 24, 2026 - 01:36 PM (IST)

ਮਹਿਲਾ ਦੀ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ 2 ਨਾਮਜ਼ਦ

ਤਰਨਤਾਰਨ(ਰਾਜੂ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮਹਿਲਾ ਨਾਲ ਗਾਲੀ ਗਲੋਚ ਕਰਨ, ਕੁੱਟ ਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਪਿੰਡ ਮਾਲਚੱਕ ਨਿਵਾਸੀ ਮਹਿਲਾ ਨੇ ਦੱਸਿਆ ਕਿ ਪਿੰਡ ਦੇ ਹੀ ਅਮਰਜੀਤ ਸਿੰਘ ਉਰਫ਼ ਗੋਰਾ ਅਤੇ ਇਸ ਦੀ ਪਤਨੀ ਸਿਮਰਜੀਤ ਕੌਰ ਨੇ ਉਸ ਨਾਲ ਗਾਲੀ ਗਲੋਚ ਕੀਤਾ। ਜਦ ਉਸ ਨੇ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਅਮਰਜੀਤ ਸਿੰਘ ਨੇ ਉਸ ਦੇ ਕੱਪੜੇ ਪਾੜ ਦਿੱਤੇ ਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮੁਦਈਆ ਦੀ ਸ਼ਿਕਾਇਤ ’ਤੇ ਅਮਰਜੀਤ ਸਿੰਘ ਉਰਫ਼ ਗੋਰਾ ਅਤੇ ਸਿਮਰਜੀਤ ਕੌਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News