ਕੁੱਟ ਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ 2 ਨਾਮਜ਼ਦ
Monday, Sep 01, 2025 - 06:37 PM (IST)

ਤਰਨਤਾਰਨ (ਰਾਜੂ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਦੀ ਕੁੱਟ ਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਦੋ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਬਲਕਾਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਦ ਉਹ ਪਿੰਡ ਬਾਣੀਆਂ ਤੋਂ ਵਾਪਸ ਆਉਂਦੇ ਸਮੇਂ ਪੁਲ ਸੂਆ ਨਜ਼ਦੀਕ ਸ਼ਮਸ਼ਾਨਘਾਟ ਵੜਿੰਗ ਸੂਬਾ ਸਿੰਘ ਕੋਲ ਪੁੱਜਾ ਤਾਂ ਰਸਤੇ ਵਿਚ ਪਹਿਲਾਂ ਤੋਂ ਹੀ ਖੜ੍ਹੇ ਖੁਸ਼ਦੀਪ ਸਿੰਘ ਅਤੇ ਕੈਪਟਨ ਸਿੰਘ ਨੇ ਹਮਸਲਾਹ ਹੋ ਕੇ ਉਸ ਦੀ ਕੁੱਟ ਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਚਲੇ ਗਏ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ Big Update, 5 ਦਿਨ ਲਗਾਤਾਰ ਪਵੇਗਾ ਮੀਂਹ, ਹੋ ਜਾਓ ਸਾਵਧਾਨ
ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਖੁਸ਼ਦੀਪ ਸਿੰਘ ਪੁੱਤਰ ਸਰਵਣ ਸਿੰਘ ਅਤੇ ਕੈਪਟਨ ਸਿੰਘ ਪੁੱਤਰ ਸਰਵਣ ਸਿੰਘ ਵਾਸੀਆਨ ਵੜਿੰਗ ਸੂਬਾ ਸਿੰਘ ਦੇ ਖ਼ਿਲਾਫ਼ ਮੁਕੱਦਮਾ ਨੰਬਰ 424 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ ਲੱਖਾਂ ਲੋਕਾਂ ਦੀ ਜ਼ਿੰਦਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8