ਭਾਰਤ-ਪਾਕਿ ਸਰਹੱਦ ਨੇੜਿਓਂ 2 ਪੈਕਟ ਹੈਰੋਇਨ ਬਰਾਮਦ, ਨੌਜਵਾਨ ਕਾਬੂ
Thursday, Feb 08, 2024 - 10:48 AM (IST)
ਕਲਾਨੌਰ (ਮਨਮੋਹਨ)- ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਬੀ. ਐੱਸ. ਐੱਫ. ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਬਲਾਕ ਕਲਾਨੌਰ ਅਧੀਨ ਪੈਂਦੇ ਸਰਹੱਦੀ ਪਿੰਡ ਰੁਡਿਆਣਾ ਦੇ ਖੇਤਾਂ ’ਚੋਂ ਹੈਰੋਇਨ ਦੇ 2 ਪੈਕੇਟ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਤੋਂ ਡਰੋਨ ਰਾਹੀਂ ਇਹ ਪੈਕੇਟ ਮੰਗਵਾਉਣ ਵਾਲੇ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਤੇ ਡੇਰਾ ਬਾਬਾ ਨਾਨਕ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਰੁਡਿਆਣਾ ਦੇ ਨੌਜਵਾਨ ਵੱਲੋਂ ਡਰੋਨ ਜ਼ਰੀਏ ਪਾਕਿਸਤਾਨ ਤੋਂ ਹੈਰੋਇਨ ਦੇ ਪੈਕੇਟ ਮੰਗਵਾਏ ਹੋਏ ਹਨ, ਜਿਸ ਦੌਰਾਨ ਬੀ. ਐੱਸ. ਐੱਫ. ਦੀ 27 ਬਟਾਲੀਅਨ ਅਤੇ ਕਾਊਂਟਰ ਇੰਟੈਲੀਜੈਂਸ ਦੇ ਜਵਾਨਾਂ ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਗਿਆ, ਇਸ ਦੌਰਾਨ ਪਿੰਡ ਰੁਡਿਆਣਾ ਦੇ ਕਿਸਾਨ ਦੇ ਖ਼ੇਤਾਂ ’ਚ ਪਏ 2 ਪੈਕੇਟ, ਜਿਨ੍ਹਾਂ ਦਾ ਵਜ਼ਨ ਇਕ ਕਿੱਲੋ ਦੱਸਿਆ ਜਾ ਰਿਹਾ ਹੈ, ਬਰਾਮਦ ਕੀਤੇ ਗਏ। ਇਸ ਸਬੰਧੀ ਬੀ. ਐੱਸ. ਐੱਫ. ਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਪੈਕੇਟ ਮੰਗਵਾਉਣ ਵਾਲੇ ਨੌਜਵਾਨ ਨੂੰ ਵੀ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8