ਮੋਹਕਮਪੁਰਾ ਇਲਾਕੇ ’ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ ਵਿਚਾਲੇ ਚੱਲੇ ਇੱਟ-ਰੋੜੇ, 2 ਜ਼ਖ਼ਮੀ

Thursday, Mar 07, 2024 - 03:43 PM (IST)

ਮੋਹਕਮਪੁਰਾ ਇਲਾਕੇ ’ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ ਵਿਚਾਲੇ ਚੱਲੇ ਇੱਟ-ਰੋੜੇ, 2 ਜ਼ਖ਼ਮੀ

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿਚ ਬੁੱਧਵਾਰ ਨੂੰ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ 2 ਧਿਰਾਂ ਵਿਚ ਚੱਲ ਰਹੀ ਰੰਜਿਸ਼ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਹਮੋ-ਸਾਹਮਣੇ ਹੋਈਆਂ ਦੋ ਧਿਰਾਂ ਵਿਚਾਲੇ ਇੱਟਾਂ-ਰੋੜੇ ਚਲਾਏ ਗਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੋਹਕਮਪੁਰਾ ਤੋਂ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ’ਤੇ ਕਾਬੂ ਪਾ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਖੂਨੀ ਝੜਪ ਨੂੰ ਦੇਖ ਕੇ ਲੋਕ ਘਰਾਂ ’ਚ ਵੜੇ-ਮੋਹਕਮਪੁਰਾ ਇਲਾਕੇ ਵਿਚ ਦੇਰ ਰਾਤ ਅਚਾਨਕ ਇੱਟਾਂ-ਰੋੜੇ ਚੱਲਣ ਲੱਗੇ ਅਤੇ ਸ਼ੀਸ਼ੇ ਟੁੱਟਣ ਦੀਆਂ ਆਵਾਜ਼ਾਂ ਆਉਣ ਲੱਗੀਆਂ। ਲੋਕ ਆਪਣੇ ਘਰਾਂ ਵਿਚੋਂ ਬਾਹਰ ਨਿਕਲੇ ਤਾਂ ਦੇਖਿਆ ਕਿ ਦੋਵੇਂ ਪਾਸੇ ਖੜ੍ਹੇ ਵਾਹਨਾਂ ਅਤੇ ਆਟੋ ਦੇ ਸ਼ੀਸ਼ੇ ਟੁੱਟ ਰਹੇ ਸਨ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇੱਟਾਂ ਅਤੇ ਰੋੜੇ ਜੰਮ ਕੇ ਵਰ੍ਹ ਰਹੇ ਸਨ, ਜਿਸ ਨੂੰ ਦੇਖ ਕੇ ਲੋਕ ਤੁਰੰਤ ਆਪਣੇ ਘਰਾਂ ਵੱਲ ਭੱਜਣ ਲੱਗੇ ਅਤੇ ਘਰਾਂ ਵਿਚ ਦਾਖਲ ਹੋ ਕੇ ਦਰਵਾਜ਼ੇ ਬੰਦ ਕਰ ਲਏ। ਇਲਾਕੇ ਦੇ ਕੁਝ ਲੋਕਾਂ ਨੇ ਇਸ ਗੁੰਡੇਗਰਦੀ ਦਾ ਨੰਗਾ ਨਾਚ ਕੈਮਰੇ ਵਿਚ ਕੈਦ ਕਰ ਲਿਆ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਸ ਨੂੰ ਮਿਲੀ ਅਤੇ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ।

ਇਹ ਵੀ ਪੜ੍ਹੋ : Punjab Budget 2024 : NRI's ਲਈ ਪੰਜਾਬ ਦੇ ਬਜਟ 'ਚ ਜਾਣੋ ਕੀ ਰਿਹਾ ਖ਼ਾਸ

ਦੋਵੇ ਧਿਰਾਂ ਆਹਮੋ-ਸਾਹਮਣੇ-ਮੋਹਕਮਪੁਰਾ ਇਲਾਕੇ ਵਿਚ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਪਿੰਡ ਮੋਹਕਮਪੁਰਾ ਦੇ ਕਲਰਾਂ ਵਿਚ ਦੋ ਧਿਰਾਂ ਵਿਚ ਰੰਜਿਸ਼ ਚੱਲ ਰਹੀ ਸੀ ਅਤੇ ਦੇਰ ਰਾਤ ਇਹ ਖੂਨੀ ਝੜੱਪ ਵਿਚ ਬਦਲ ਗਈ। ਮੌਕੇ ’ਤੇ ਕਈ ਵਾਹਨ ਨੁਕਸਾਨੇ ਗਏ। ਪਿੰਡ ਦੇ ਸੋਨੂੰ ਅਤੇ ਵੰਸ਼ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ ਅਤੇ ਇਕ-ਦੂਜੇ ’ਤੇ ਇੱਟਾਂ-ਰੋੜੇ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਵੰਸ਼ ਅਤੇ ਉਸ ਦਾ ਭਰਾ ਅੰਸ਼ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : Punjab Budget 2024: ਪੰਜਾਬ ਨੂੰ ਇੱਕ ਵੱਡਾ ਸੈਰ ਸਪਾਟਾ ਸਥਾਨ ਬਣਾਉਣ ਲਈ ਕੀਤੇ ਅਹਿਮ ਐਲਾਨ

ਕੀ ਕਹਿਣਾ ਹੈ ਪੁਲਸ ਦਾ

ਇਕ-ਦੂਜੇ ’ਤੇ ਇੱਟਾਂ-ਰੋੜੇ ਚਲਾਉਣ ਦੀ ਵੀਡੀਓ ਵਾਇਰਲ ਹੋਣ ਦੇ ਬਾਵਜੂਦ ਥਾਣਾ ਮੋਹਕਮਪੁਰਾ ਦੀ ਪੁਲਸ ਇਸ ਮਾਮਲੇ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਇਕ ਧਿਰ ਨਾਲ ਸਬੰਧਤ ਦੋ ਵਿਅਕਤੀ ਵੰਸ਼ ਅਤੇ ਉਸ ਦਾ ਭਰਾ ਅੰਸ਼ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News