2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
Monday, Aug 03, 2026 - 11:43 AM (IST)
ਬਟਾਲਾ (ਸਾਹਿਲ, ਯੋਗੀ)- ਵੱਖ-ਵੱਖ ਪਿੰਡਾਂ ’ਚ 2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਵੱਲੋਂ ਡੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਬਜ਼ੁਰਗ ਔਰਤ ਸਵਿੰਦਰ ਕੌਰ ਪਤਨੀ ਮੱਖਣ ਸਿੰਘ ਵਾਸੀ ਥਰੀਏਵਾਲ ਨੇ ਦੱਸਿਆ ਕਿ ਘਰ ’ਚ ਕੰਮ ਕਰਦਿਆਂ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਉਸ ਦੇ ਹੱਥ ’ਤੇ ਡੰਗ ਮਾਰ ਦਿੱਤਾ। ਦੂਜੇ ਮਾਮਲੇ ’ਚ ਵੈਦ ਸਰਬਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਹਰਦੋਝੰਡੇ ਨੇ ਦੱਸਿਆ ਕਿ ਸਵੇਰੇ ਤੜਕਸਾਰ ਗੁਰਦੁਆਰਾ ਸਾਹਿਬ ਜਾਂਦੇ ਸਮੇਂ ਗਲੀ ’ਚ ਇਕ ਜ਼ਹਿਰੀਲੇ ਸੱਪ ਨੇ ਉਸ ਦੇ ਪੈਰ ’ਤੇ ਡੰਗ ਮਾਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਸਵਿੰਦਰ ਕੌਰ ਦੀ ਹਾਲਤ ਨਾਜ਼ੁਕ ਹੋਣ ਕਰ ਕੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
