ਪਠਾਨਕੋਟ ਪੁਲਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 15 ਦੋਪਹੀਆ ਵਾਹਨ ਸਣੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Tuesday, Mar 14, 2023 - 04:59 PM (IST)

ਪਠਾਨਕੋਟ (ਸ਼ਾਰਦਾ)- ਪਠਾਨਕੋਟ ਪੁਲਸ ਨੇ ਡੀ. ਐੱਸ. ਪੀ (ਸਿਟੀ) ਪਠਾਨਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਗਠਿਤ ਕਰ ਕੇ ਇਕ ਗਿਰੋਹ ਦਾ ਪਰਦਾਫਾਸ਼ ਕਰ ਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੁੱਲ 15 ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਇਸ ਦੌਰਾਨ ਟੀਮ ਨੇ ਚੋਰੀ ਦੀਆਂ ਚਾਰ ਵਾਰਦਾਤਾਂ ਨੂੰ ਵੀ ਟਰੇਸ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਿੰਸ ਵਾਸੀ ਸੇਖਾ ਮੁਹੱਲਾ ਸੁਜਾਨਪੁਰ ਅਤੇ ਦਿਨੇਸ਼ ਕੁਮਾਰ ਉਰਫ਼ ਦੀਪੂ ਵਾਸੀ ਜਲਕੜਦੀ ਮੁਹੱਲਾ ਸੁਜਾਨਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵਿਆਹਾਂ ਲਈ ਸ਼ੁਭ ਮਹੂਰਤ ਹੋਇਆ ਖ਼ਤਮ, ਹੁਣ 6 ਮਈ ਤੱਕ ਕਰਨਾ ਪਵੇਗਾ ਇੰਤਜ਼ਾਰ, ਜਾਣੋ ਪੂਰਾ ਵੇਰਵਾ
ਇਸ ਸਬੰਧੀ ਸੀਨੀਅਰ ਕਪਤਾਨ ਪੁਲਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ਇਕ ਚੋਰੀ ਹੋਏ ਮੋਟਰਸਾਈਕਲ ਦੀ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਸੀ। ਥਾਣਾ ਡਵੀਜ਼ਨ ਨੰ.1 ਨੇ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਅਬਰੋਲ ਨਗਰ ਮੋੜ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ। ਹਾਲਾਂਕਿ ਉਹ ਕੋਈ ਸਬੂਤ ਪੇਸ਼ ਕਰਨ ’ਚ ਅਸਫ਼ਲ ਰਹੇ ਅਤੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਕਰੀਬ ਇਕ ਮਹੀਨਾ ਪਹਿਲਾਂ ਪੀਰ ਬਾਬਾ ਦੀ ਦਰਗਾਹ ਨੇੜੇ ਭਾਨਵਾਲ ਨਹਿਰ ਦੇ ਕਿਨਾਰੇ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ।
ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ: ਦੋ ਸਕੇ ਭਰਾਵਾਂ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
ਪੁੱਛਗਿੱਛ ਕਰਨ ’ਤੇ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਪਠਾਨਕੋਟ ਅਤੇ ਸੁਜਾਨਪੁਰ ਦੇ ਆਸ-ਪਾਸ ਦੇ ਇਲਾਕਿਆਂ ’ਚੋਂ ਕਈ ਦੋਪਹੀਆ ਵਾਹਨ ਚੋਰੀ ਕੀਤੇ ਹਨ ਅਤੇ ਇਨ੍ਹਾਂ ’ਚੋਂ ਕੁਝ ਵਾਹਨ ਭੁਪਿੰਦਰ ਸਿੰਘ ਉਰਫ ਬੰਟੀ ਪੁੱਤਰ ਚੰਚਲ ਸਿੰਘ ਵਾਸੀ ਪਿੰਡ ਮਾਧੋਪੁਰ ਕੁਲੀਆ ਦੇ ਸਨ। ਜਦੋਂ ਪੁਲਸ ਨੇ ਬੰਟੀ ਦੇ ਟਿਕਾਣੇ ’ਤੇ ਛਾਪੇਮਾਰੀ ਕੀਤੀ ਤਾਂ ਉਹ ਫ਼ਰਾਰ ਹੋ ਗਿਆ ਪਰ 5 ਚੋਰੀਸ਼ੁਦਾ ਵਾਹਨ ਬਰਾਮਦ ਕਰ ਲਏ ਗਏੇ। ਪੁਲਸ ਨੇ ਥਾਣਾ ਡਵੀਜ਼ਨ ਨੰ-1 ਪਠਾਨਕੋਟ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- 80 ਸਾਲਾ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਰਵਾਇਆ 21 ਸਾਲਾ ਕੁੜੀ ਨਾਲ ਦੂਜਾ ਵਿਆਹ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।