15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
Friday, Jul 17, 2026 - 06:08 PM (IST)
ਧਾਰੀਵਾਲ (ਖੋਸਲਾ, ਬਲਬੀਰ)-ਥਾਣਾ ਘੁੰਮਣ ਕਲਾਂ ਦੀ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਕਾਰਵਾਈ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਘੁੰਮਣ ਕਲਾਂ ’ਚ ਤਾਇਨਾਤ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲੀ ਸੂਆ ਕੁੰਝਰ ਤੋਂ ਜੋਗਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਨਿਆੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
ਇਸੇ ਤਰ੍ਹਾਂ ਇਕ ਹੋਰ ਕਾਰਵਾਈ ਦੌਰਾਨ ਏ. ਐੱਸ. ਆਈ. ਗੁਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਕੰਵਲਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਮੁਸਤਫਾਪੁਰ ਦੇ ਘਰ ਛਾਪੇਮਾਰੀ ਕੀਤੀ। ਇਸ ਦੌਰਾਨ ਉਕਤ ਮੁਲਜ਼ਮ ਨੂੰ ਵੀ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਪੁਲਸ ਵੱਲੋਂ ਕਾਰਵਾਈ ਕਰਦਿਆਂ ਬਾਅਦ ’ਚ ਉਸ ਨੂੰ ਵੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ
