ਵੱਖ-ਵੱਖ ਮਾਮਲਿਆਂ ’ਚ ਸਾਢੇ ਚਾਰ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀ ਨਾਮਜ਼ਦ

03/26/2023 12:57:17 PM

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਸਾਢੇ ਚਾਰ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਗਲੀ ਗੁਰਦੁਆਰੇ ਵਾਲੀ ਕਾਜੀਕੋਟ ਰੋਡ ਤਰਨ ਤਾਰਨ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਸ਼ੀਸ਼ ਰਾਘਵ ਪੁੱਤਰ ਸ਼ਲੀਸ਼ ਸਿੰਘ ਵਾਸੀ ਪਰ ਹੌਲੀ ਉੱਤਰ ਪ੍ਰਦੇਸ਼ ਵਲੋਂ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ, ਜਿਸ ਬਾਬਤ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ

ਇੰਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਅਨਮੋਲ ਵੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰੋਡ ਬਾਈਪਾਸ ਚੌਂਕ ਤਰਨਤਾਰਨ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਹੰਮਦ ਅੰਸ਼ ਅਬਦੁਲ ਹਾਮਿਦ ਅੰਸਾਰੀ ਪੁੱਤਰ ਅਬਦੁਲ ਹਾਮੀਦ ਉਰਫ਼ ਵਾਰਿਸ ਅਲੀ ਅੰਸਾਰੀ ਵਾਸੀ ਗੈਬੀ ਨਗਰ ਬੀਵੰਡੀ, ਮਹਾਰਾਸ਼ਟਰਾ ਨੇ ਇਕ ਲੱਖ ਰੁਪਏ ਦੀ ਉਸ ਨਾਲ ਠੱਗੀ ਮਾਰੀ ਹੈ, ਜਿਸ ਦੀ ਉੱਚ ਅਧਿਕਾਰੀਆਂ ਵਲੋਂ ਜਾਂਚ ਕਰਨ ਉਪਰੰਤ ਮੁਲਜ਼ਮ ਦੋਸ਼ੀ ਪਾਇਆ ਗਿਆ, ਜਿਸ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News