ਅਮਰੀਕਾ ਭੇਜਣ ਦੇ ਨਾਂ ’ਤੇ 26.70 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀ ਨਾਮਜ਼ਦ

06/27/2024 4:26:00 PM

ਗੁਰਦਾਸਪੁਰ (ਵਿਨੋਦ)-ਅਮਰੀਕਾ ਭੇਜਣ ਦੇ ਨਾਂ ’ਤੇ ਇਕ ਔਰਤ ਦੇ ਨਾਲ 26. 70 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖਿਲਾਫ ਥਾਣਾ ਭੈਣੀ ਮੀਆਂ ਖਾਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸਬ-ਇੰਸਪੈਕਟਰ ਕੁਲਦੀਪ ਰਾਜ ਨੇ ਦੱਸਿਆ ਕਿ ਗੁਰਵਿੰਦਰ ਕੌਰ ਪਤਨੀ ਸ਼ੀਤਲ ਸਿੰਘ ਵਾਸੀ ਕਿਸ਼ਨਪੁਰ ਨੇ ਐੱਸ. ਪੀ. ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵੱਡੀ ਮਿਆਣੀ ਜ਼ਿਲਾ ਹੁਸ਼ਿਆਰਪੁਰ ਅਤੇ ਵਿਕਾਸ ਪੁੱਤਰ ਸਟੀਫਨ ਮਸੀਹ ਵਾਸੀ ਰਾਏਪੁਰ ਅਰਾਈਆਂ ਜ਼ਿਲਾ ਕਪੂਰਥਲਾ ਨੇ ਉਸ ਦੇ ਮੁੰਡੇ ਗਗਨਦੀਪ ਸਿੰਘ ਨੂੰ ਵਿਦੇਸ਼ ਅਮਰੀਕਾ ਭੇਜਣ ਦੇ ਨਾਂ ’ਤੇ 26 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਧੋਖਾਦੇਹੀ ਕੀਤੀ ਹੈ।

ਸਬ-ਇੰਸਪੈਕਟਰ ਕੁਲਦੀਪ ਰਾਜ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਸਥਾਨਕ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਮੁਲਜ਼ਮ ਪਾਏ ਗਏ ਮਨਪ੍ਰੀਤ ਅਤੇ ਵਿਕਾਸ ਖਿਲਾਫ ਮਾਮਲਾ ਦਰਜ ਕੀਤਾ ਗਿਆ।


Shivani Bassan

Content Editor

Related News