ਚੋਰੀ ਦੇ ਮੋਟਰਸਾਈਕਲ ਤੇ ਹੈਰੋਇਨ ਵੇਚਣ ਵਾਲੇ 2 ਵਿਅਕਤੀ ਗ੍ਰਿਫ਼ਤਾਰ
03/02/2023 1:17:50 PM

ਪਠਾਨਕੋਟ (ਸ਼ਾਰਦਾ, ਆਦਿਤਿਆ, ਕੰਵਲ)- ਪਠਾਨਕੋਟ ਪੁਲਸ ਨੇ ਸ਼ਹਿਰ ’ਚ ਚੋਰੀ ਦੇ ਮੋਟਰਸਾਈਕਲ ’ਤੇ ਹੈਰੋਇਨ ਵੇਚਣ ਦੇ ਦੋਸ਼ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੁਨੇਰਾ ’ਚ ਨਸ਼ੀਲੇ ਪਦਾਰਥਾਂ ਦੇ ਸਮੱਗਲਰ ਨੂੰ ਫੜਿਆ ਹੈ। ਫੜੇ ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਪਵਨ ਨਾਥ ਵਾਸੀ ਨੰਦਾ ਹਾਊਸ ਝੁੱਗੀਆਂ ਪਠਾਨਕੋਟ ਅਤੇ ਜੋਤੀ ਪ੍ਰਕਾਸ਼ ਉਰਫ ਟਵਨੀ ਪੁੱਤਰ ਤਰਲੋਕ ਚੰਦ ਵਾਸੀ ਸੈਦਾ ਗੇਟ ਨੇੜੇ ਜੋਤੀ ਚੌਕ ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ
ਪਠਾਨਕੋਟ ਦੇ ਸੀਨੀਅਰ ਪੁਲਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮਨੋਜ ਕੁਮਾਰ ਐੱਸ. ਪੀ ਇਨਵੈਸਟੀਗੇਸ਼ਨ ਪਠਾਨਕੋਟ, ਰਵਿੰਦਰ ਸਿੰਘ ਡੀ. ਐੱਸ. ਪੀ. ਪਠਾਨਕੋਟ ਅਤੇ ਸੀ. ਆਈ. ਏ. ਇੰਚਾਰਜ ਰਾਜੇਸ਼ ਹਸਤੀਰ ਦੀ ਅਗਵਾਈ ਹੇਠ ਪੁਲਸ ਟੀਮ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਰਾਕੇਸ਼ ਕੁਮਾਰ ਅਤੇ ਪਵਨ ਨਾਥ ਨੇ 13.09.2022 ਨੂੰ ਗੁਰਦਾਸਪੁਰ ਤੋਂ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਚੋਰੀ ਕੀਤਾ ਸੀ ਅਤੇ ਇਸ ਦੀ ਵਰਤੋਂ ਹੈਰੋਇਨ ਵੇਚਣ ਲਈ ਕਰ ਰਹੇ ਸਨ। ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਕੰਮ ਛੁਪਾਉਣ ਲਈ ਜਾਅਲੀ ਨੰਬਰ ਪਲੇਟ ਦੀ ਵਰਤੋਂ ਕੀਤੀ ਸੀ।
ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ
ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਨੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਚੋਰੀ ਦਾ ਮੋਟਰਸਾਈਕਲ ਵੀ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 1 ਅਤੇ 2 ਮੁਕੱਦਮਾ ਥਾਣਾ ਧਾਰਕਲਾ ਪਠਾਨਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਦੇ ਨੇੜਲੇ ਅਤੇ ਪਿਛੜੇ ਸਬੰਧਾਂ ਦਾ ਖੁਲਾਸਾ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।