2 ਪਿਸਤੌਲਾਂ ਅਤੇ 17 ਕਾਰਤੂਸਾਂ ਸਮੇਤ ਪੁਲਸ ਨੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

07/28/2022 12:39:33 PM

ਅੰਮ੍ਰਿਤਸਰ (ਜਸਨ) - 2 ਨਾਜਾਇਜ਼ ਪਿਸਤੌਲਾਂ ਅਤੇ 17 ਕਾਰਤੂਸਾਂ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੀ ਕਾਰਵਾਈ ਸੀ. ਆਈ. ਸਟਾਫ ਅਤੇ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਸਾਂਝੇ ਤੌਰ ’ਤੇ ਕੀਤੀ ਹੈ। ਇਸ ਸਬੰਧ ਵਿਚ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਦਾ ਦਾਇਰਾ ਹੋਰ ਅੱਗੇ ਵਧਾ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਕੁਮਾਰ ਵਾਸੀ ਚਮਰੰਗ ਰੋਡ ਅਤੇ ਅਨਮੋਲ ਵਾਸੀ ਨਿਊ ਆਜ਼ਾਦ ਨਗਰ, ਸੁਲਤਾਨਵਿੰਡ ਰੋਡ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ

ਪੁਲਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਦੌਰਾਨ ਪੁਲਸ ਨੇ ਉਕਤ ਮੁਲਜ਼ਮਾਂ ਦੇ ਕੋਲੋਂ 2 ਨਾਜਾਇਜ਼ ਪਿਸਤੌਲਾਂ, 11 ਕਾਰਤੂਸ 32 ਬੋਰ ਦੇ ਅਤੇ 6 ਕਾਰਤੂਸ 30 ਬੋਰ ਦੇ ਬਰਾਮਦ ਹੋਏ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਅਧੀਨ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 9 ਗ੍ਰਾਮ ਹੈਰੋਇਨ ਬਰਾਮਦ-ਥਾਣਾ ਸੀ ਡਵੀਜ਼ਨ ਦੀ ਪੁਲਸ ਨੇ 9 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਅਵਤਾਰ ਸਿੰਘ ਵਾਸੀ ਤਰਨਤਾਰਨ ਰੋਡ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਜਦੋਂ ਉਕਤ ਮੁਲਜ਼ਮ ਦੀ ਤਾਲਾਸ਼ੀ ਲਈ ਗਈ ਤਾਂ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ-ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਪਰਮਿੰਦਰ ਸਿੰਘ ਉਰਫ ਮਨੀ ਵਾਸੀ ਕੋਟ ਆਤਮਾ ਸਿੰਘ ਰੋਡ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਜਦੋਂ ਉਕਤ ਮੁਲਜ਼ਮ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸ ਕੋਲੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


rajwinder kaur

Content Editor

Related News