2 ਪਿਸਤੌਲ, 8 ਜਿੰਦਾ ਰੌਂਦ ਸਣੇ 2 ਗ੍ਰਿਫ਼ਤਾਰ, 1 ਦੀ ਭਾਲ ਸ਼ੁਰੂ
Saturday, Sep 09, 2023 - 04:22 PM (IST)

ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 2 ਮੁਲਜ਼ਮਾਂ ਨੂੰ 2 ਪਿਸਤੌਲ, 8 ਜਿੰਦਾ ਰੌਂਦ ਸਣੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਫ਼ਰਾਰ ਸਾਥੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ, ਬਟਾਲਾ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਿਲੀ ਲਾਸ਼
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਮਿਲੇ ਸਖ਼ਤ ਹੁਕਮ ਅਤੇ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਖੱਖ ਅਤੇ ਗੁਰਪ੍ਰੀਤ ਸਿੰਘ ਪੁੱਤਰ ਦੇਸ਼ਾ ਸਿੰਘ ਵਾਸੀ ਸਰਲੀ ਕਲਾਂ ਨੂੰ ਇਕ 32 ਬੋਰ ਪਿਸਟਲ, ਇਕ 30 ਬੋਰ ਪਿਸਟਲ ਅਤੇ 8 ਰੌਂਦ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਅਜਮੇਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਖੱਖ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਸਬ ਇੰਸਪੈਕਟਰ ਬਲਦੇਵ ਸਿੰਘ ਵਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8