ਦਾਤਰ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲੇ 2 ਕਾਬੂ, ਇਕ ਸਾਥੀ ਫ਼ਰਾਰ
Thursday, Dec 29, 2022 - 10:46 AM (IST)
ਅੰਮ੍ਰਿਤਸਰ (ਅਰੁਣ)- ਹਥਿਆਰਾਂ ਦੀ ਨੋਕ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਥਾਣਾ ਕੰਟੋਨਮੈਂਟ ਦੀ ਪੁਲਸ ਵੱਲੋਂ ਤੇਜ਼ਧਾਰ ਹਥਿਆਰਾਂ ਅਤੇ ਲੁੱਟ ਦੀ ਕੁਝ ਰਕਮ ਸਮੇਤ ਕਾਬੂ ਕਰ ਲਿਆ। ਥਾਣਾ ਮੁਖੀ ਸਬ-ਇੰਸਪੈਕਟਰ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ 25 ਦਸੰਬਰ ਦੀ ਰਾਤ ਆਪਣੇ ਕਿਸੇ ਰਿਸ਼ਤੇਦਾਰ ਨਾਲ ਆ ਰਹੇ ਯੂ. ਪੀ. ਹਾਲ ਪੁਤਲੀਘਰ ਵਾਸੀ ਸ਼ਾਮੂ ਦੀ ਸ਼ਿਕਾਇਤ ਮੁਤਾਬਕ ਉਹ ਜਦੋਂ ਆਪਣੇ ਚਚੇਰੇ ਭਰਾ ਪਾਰਸ ਨੂੰ ਰੇਲਵੇ ਸਟੇਸ਼ਨ ਛੱਡਣ ਜਾ ਰਿਹਾ ਸੀ, ਤਾਂ ਪੁਤਲੀਘਰ ਰਾਧਾ ਕ੍ਰਿਸ਼ਨ ਮੰਦਰ ਨੇੜੇ ਪੁੱਜਣ ’ਤੇ ਤਿੰਨ ਅਣਪਛਾਤੇ ਲੁਟੇਰਿਆਂ ਵੱਲੋਂ ਦਾਤਰ ਦੀ ਨੋਕ ’ਤੇ ਪਾਰਸ ਕੋਲੋਂ 7800 ਰੁਪਏ ਨਕਦ ਖੋਹ ਲਏ, ਜਿਸ ਸਬੰਧੀ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੁਲਸ ਨੇ ਜ਼ਿੰਦਾ RPG ਸਣੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਤਕਨੀਕੀ ਜਾਂਚ ਦੌਰਾਨ ਪੁਲਸ ਪਾਰਟੀ ਵੱਲੋਂ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਲੁਟੇਰੇ ਜਿਨ੍ਹਾਂ ਦੀ ਪਛਾਣ ਦੀਪਕ ਕੁਮਾਰ ਧੂੰਮਾ ਪੁੱਤਰ ਰਾਜ ਕੁਮਾਰ ਅਤੇ ਹਰਦੀਪ ਸਿੰਘ ਭੋਲੂ ਪੁੱਤਰ ਕੇਵਲ ਕੁਮਾਰ ਦੋਨੋਂ ਵਾਸੀ ਗਵਾਲ ਮੰਡੀ ਵਜੋਂ ਹੋਈ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤੇ ਦੋ ਦਾਤਰ ਇਕ ਬੇਸਬੈਟ ਅਤੇ ਖੋਹ ਕੀਤੀ ਰਕਮ ਵਿੱਚੋਂ 600 ਰੁਪਏ ਨਕਦ ਬਰਾਮਦ ਕਰ ਲਏ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੇ ਤੀਸਰੇ ਸਾਥੀ ਦੀ ਪੁਲਸ ਭਾਲ ਕੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ ਕਰਕੇ ਮਿਲੇ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- Year Ender 2022: ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਦੇ ਫ਼ੌਜੀ ਜਵਾਨ, ਹਮੇਸ਼ਾ ਰਹਿਣਗੇ ਅਮਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।