ਕਾਰ ’ਚੋਂ 5 ਕਿਲੋ ਭੁੱਕੀ ਸਮੇਤ 2 ਸਮੱਗਲਰ ਕਾਬੂ
Friday, Feb 13, 2026 - 01:55 PM (IST)
ਬਟਾਲਾ (ਸਾਹਿਲ, ਯੋਗੀ): ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਵੱਲੋਂ ਕਾਰ ’ਚੋਂ ਭੁੱਕੀ (ਚੂਰਾ-ਪੋਸਤ) ਬਰਾਮਦ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਲਿੰਕ ਰੋਡ ਪਿੰਡ ਸੀੜਾ ਤੋਂ ਇਕ ਚਿੱਟੇ ਰੰਗ ਦੀ ਸਵਿਫਟ ਕਾਰ ਨੰ: ਪੀ.ਬੀ.02ਬੀ.ਐੱਫ.4929 ਨੂੰ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ, ਜਿਸ ’ਚ 2 ਵਿਅਕਤੀ ਸਵਾਰ ਸਨ।
ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਾਰ ਚਾਲਕ ਨੇ ਆਪਣਾ ਨਾਮ ਜਸਬੀਰ ਸਿੰਘ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਮ ਕੁਲਜਿੰਦਰ ਸਿੰਘ ਵਾਸੀਆਨ ਸ਼ਿਕਾਰ ਮਾਛੀਆਂ ਦੱਸਿਆ। ਇਸ ਤੋਂ ਬਾਅਦ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਡਿੱਕੀ ’ਚੋਂ ਇਕ ਬੋਰੀ ਮਿਲੀ, ਜਿਸ ’ਚੋਂ 5 ਕਿਲੋ ਚੂਰਾ-ਪੋਸਤ (ਭੁੱਕੀ) ਬਰਾਮਦ ਹੋਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਦੇ ਬਾਅਦ ਉਕਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਕਾਰ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਦੋਵਾਂ ਵਿਅਕਤੀਆਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਥਾਣਾ ਘਣੀਏ-ਕੇ-ਬਾਂਗਰ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ ''ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3 ਮੈਂਬਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
