14 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
Friday, Dec 05, 2025 - 04:40 PM (IST)
ਅੰਮ੍ਰਿਤਸਰ(ਸੰਜੀਵ)-ਥਾਣਾ ਘਰਿੰਡਾ ਦੀ ਪੁਲਸ ਨੇ ਇਕ ਛਾਪੇਮਾਰੀ ਦੌਰਾਨ ਪ੍ਰੇਮ ਸਿੰਘ ਅਤੇ ਉਸ ਦੇ ਸਾਥੀ ਓਂਕਾਰ ਸਿੰਘ ਹੈਪੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ’ਚੋ 2 ਕਿਲੋ ਹੈਰੋਇਨ ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 14 ਕਰੋੜ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਖੁਲਾਸਾ ਡੀ. ਐੱਸ. ਪੀ. ਅਟਾਰੀ ਯਾਦਵਿੰਦਰ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਸਮੱਗਲਰ ਪਾਕਿਸਤਾਨ ਵਿਚ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿਚ ਸਨ ਅਤੇ ਸਰਹੱਦ ਪਾਰ ਤੋਂ ਹੈਰੋਇਨ ਆਯਾਤ ਕਰ ਰਹੇ ਸਨ ਅਤੇ ਇਸ ਨੂੰ ਪੰਜਾਬ ਦੇ ਕਈ ਪਿੰਡਾਂ ਵਿੱਚ ਸਪਲਾਈ ਕਰ ਰਹੇ ਸਨ। ਪੁਲਸ ਰਿਮਾਂਡ ਦੌਰਾਨ ਮੁਲਜ਼ਮਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
