ਲੋਕਾਂ ਦੇ ਮੋਬਾਈਲ ਫੋਨ ਖੋਹਣ ਤੇ ਵਾਹਨ ਚੋਰੀ ਕਰਨ ਵਾਲੇ 2 ਕਾਬੂ, 10 ਮੋਬਾਈਲ ਹੋਏ ਬਰਾਮਦ

Saturday, Aug 31, 2024 - 04:09 PM (IST)

ਲੋਕਾਂ ਦੇ ਮੋਬਾਈਲ ਫੋਨ ਖੋਹਣ ਤੇ ਵਾਹਨ ਚੋਰੀ ਕਰਨ ਵਾਲੇ 2 ਕਾਬੂ, 10 ਮੋਬਾਈਲ ਹੋਏ ਬਰਾਮਦ

ਤਰਨਤਾਰਨ (ਰਮਨ)-ਲੋਕਾਂ ਦੇ ਮੋਬਾਈਲ ਖੋਹਣ ਅਤੇ 2 ਪਹੀਆ ਵਾਹਨ ਚੋਰੀ ਕਰਨ ਵਾਲੇ 2 ਮੈਂਬਰਾਂ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ ਚੋਰੀ ਕੀਤਾ ਹੋਇਆ ਬੁੱਲਟ ਮੋਟਰਸਾਈਕਲ, ਐਕਟੀਵਾ ਅਤੇ 10 ਮੋਬਾਈਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਵਿਖੇ ਪਰਚਾ ਦਰਜ ਕਰ ਮਾਨਯੋਗ ਅਦਾਲਤ ਪਾਸੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲ ਮੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੌਰਵ ਤੂਰਾ ਵੱਲੋਂ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਕਰਮਚਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਹਰਸਿਮਰਨ ਜੀਤ ਸਿੰਘ ਉਰਫ ਸਨੀ ਪੁੱਤਰ ਨਿਸ਼ਾਨ ਸਿੰਘ ਵਾਸੀ ਗਲੀ ਸਿਲਵਰ ਸਟਰੀਟ ਕਾਜੀਕੋਟ ਰੋਡ ਤਰਨਤਾਰਨ ਅਤੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਗੁਰਮੇਜ ਸਿੰਘ ਵਾਸੀ ਕਾਜ਼ੀਕੋਟ ਨੂੰ ਚੋਰੀ ਦੇ ਇਕ ਬੁੱਲਟ ਮੋਟਰਸਾਈਕਲ ਅਤੇ ਐਕਟੀਵਾ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁਲਸ ਨੇ ਅਗਲੇਰੀ ਤਫਤੀਸ਼ ਦੌਰਾਨ ਕੁੱਲ 10 ਵੱਖ-ਵੱਖ ਕੰਪਨੀ ਦੇ ਕੀਮਤੀ ਮੋਬਾਈਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਡੀ.ਐੱਸ.ਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਲੋਕਾਂ ਦੇ ਮੋਬਾਈਲ ਫੋਨ ਖੋਹਣ ਦਾ ਧੰਦਾ ਕਰ ਰਹੇ ਸਨ। ਇਸ ਤੋਂ ਇਲਾਵਾ ਦੋਵਾਂ ਪਾਸੋਂ ਬਰਾਮਦ ਕੀਤੇ ਗਏ ਬੁੱਲਟ ਮੋਟਰਸਾਈਕਲ ਅਤੇ ਐਕਟੀਵਾ ਨੂੰ ਇਨ੍ਹਾਂ ਵੱਲੋਂ ਚੋਰੀ ਕੀਤਾ ਗਿਆ ਸੀ, ਜਿਨ੍ਹਾਂ ਦੀ ਵਰਤੋਂ ਵਾਰਦਾਤ ਨੂੰ ਅੰਜਾਮ ਦੇਣ ਵਿਚ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ, ਏ.ਐੱਸ.ਆਈ ਗੁਰਮੀਤ ਸਿੰਘ ਧਾਰਡ਼ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News