ਇਰਾਦਾ ਕਤਲ ਦੋਸ਼ ’ਚ 2 ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ, ਵਾਰਦਾਤ ’ਚ ਵਰਤੀ ਪਿਸਤੌਲ ਤੇ ਮੋਟਰਸਾਈਕਲ ਬਰਾਮਦ

02/25/2023 10:32:05 AM

ਅੰਮ੍ਰਿਤਸਰ (ਅਰੁਣ)- ਬੀਤੇ ਦਿਨੀਂ ਪ੍ਰਤਾਪ ਐਵੇਨਿਊ ਛੇਹਰਟਾ ਵਿੱਚੋਂ ਲੰਘ ਰਹੇ ਬੁਲਟ ਸਵਾਰ ਨੌਜਵਾਨ ਉਪਰ ਜਾਨਲੇਵਾ ਹਮਲਾ ਕਰਨ ਵਾਲੇ ਦੋ ਹਮਲਾਵਰਾਂ ਨੂੰ ਥਾਣਾ ਛੇਹਰਟਾ ਦੀ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ ਵਾਰਦਾਤ ਮੌਕੇ ਵਰਤੀ ਗਈ ਇਕ 32 ਬੋਰ ਪਿਸਟਲ ਮੈਗਜ਼ੀਨ, 3 ਕਾਰਤੂਸ ਅਤੇ ਮੋਟਰਸਾਈਕਲ ਪੁਲਸ ਨੇ ਬਰਾਮਦ ਕਰ ਲਿਆ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਮੰਨ ਪੁੱਤਰ ਹਰਜਿੰਦਰ ਸਿੰਘ ਅਤੇ ਅਮਰ ਸਿੰਘ ਪੁੱਤਰ ਹੀਰਾ ਸਿੰਘ ਦੋਵੇਂ ਵਾਸੀ ਪਿੰਡ ਭੈਣੀ ਵਜੋਂ ਹੋਈ।

ਇਹ ਵੀ ਪੜ੍ਹੋ- PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਅੰਗਰੇਜ਼ੀ ਦੀ ਪ੍ਰੀਖਿਆ

ਪ੍ਰੈਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਏ. ਡੀ. ਸੀ. ਪੀ.- 2 ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਰਣਜੀਤ ਸਿੰਘ ਵਾਸੀ ਛੇਹਰਟਾ ਦੇ ਪਿਤਾ ਮਲਕੀਤ ਸਿੰਘ ਦੀ ਸ਼ਿਕਾਇਤ ’ਤੇ ਬੀਤੀ 15 ਫਰਵਰੀ ਨੂੰ ਦਰਜ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲੇ ਦੀ ਪੈਰਵਾਈ ਕਰਦਿਆਂ ਏ. ਸੀ. ਪੀ. ਪੱਛਮੀ ਕਮਲਪ੍ਰੀਤ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਟੀਮ ਵੱਲੋਂ ਤਕਨੀਕੀ ਜਾਂਚ ਦੇ ਆਧਾਰ ’ਤੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ

ਕਾਤਲਾਨਾ ਹਮਲੇ ਦੀ ਵਜ੍ਹਾ

ਇਸ ਕਾਤਲਾਨਾ ਹਮਲੇ ਦੀ ਮੁੱਖ ਵਜ੍ਹਾ ਦਾ ਹਵਾਲਾ ਦਿੰਦਿਆਂ ਏ. ਡੀ. ਸੀ. ਪੀ. ਵਿਰਕ ਨੇ ਦੱਸਿਆ ਕਿ ਸਾਲ 2021 ਵਿਚ ਮਨਪ੍ਰੀਤ ਸਿੰਘ ਮੰਨ ਦੇ ਭਰਾ ਵਰਿੰਦਰ ਸਿੰਘ ਨੂੰ ਰਣਜੀਤ ਸਿੰਘ ਰਾਜਾ ਨੇ ਆਪਣੇ ਸਾਥੀਆਂ ਸਮੇਤ ਝਗੜਾ ਕਰ ਕੇ ਵਰਿੰਦਰ ਸਿੰਘ ਦੇ ਸਿਰ ਵਿਚ ਸੱਟਾਂ ਮਾਰੀਆਂ ਸਨ, ਜਿਸ ਸਬੰਧੀ 9 ਸਤੰਬਰ 2021 ਨੂੰ ਥਾਣਾ ਛੇਹਰਟਾ ਵਿਖੇ ਰਣਜੀਤ ਸਿੰਘ ਖ਼ਿਲਾਫ਼ ਧਾਰਾ 308/148 /149/323/341/506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਤਹਿਤ 28 ਅਕਤੂਬਰ 2021 ਨੂੰ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ। ਕਰੀਬ ਡੇਢ ਸਾਲ ਜੇਲ੍ਹ ਵਿਚ ਰਹਿਣ ਮਗਰੋਂ ਉਹ 5 ਦਸੰਬਰ 2022 ਨੂੰ ਜੇਲ੍ਹ ਤੋਂ ਜ਼ਮਾਨਤ ਉਪਰ ਬਾਹਰ ਆਇਆ ਸੀ। ਆਪਣੇ ਭਰਾ ਉਪਰ ਹਮਲੇ ਦੀ ਰੰਜਿਸ਼ ਦੇ ਚੱਲਦਿਆਂ ਮਨਪ੍ਰੀਤ ਸਿੰਘ ਵੱਲੋਂ ਸਾਥੀ ਨਾਲ ਮਿਲ ਕੇ ਰਣਜੀਤ ਸਿੰਘ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਦੌੜੇ ਗਏ ਸਨ।

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਨਵਜੋਤ ਸਿੱਧੂ ਦੇ ਸਲਾਹਕਾਰ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News