ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈਆਂ 2 ਔਰਤਾਂ, ਇਕ ਦੀ ਮੌਤ
Saturday, May 18, 2024 - 12:20 PM (IST)
ਜੈਂਤੀਪੁਰ (ਬਲਜੀਤ)-ਕਸਬੇ ਦੇ ਨਜ਼ਦੀਕ ਪਿੰਡ ਪਾਖਰਪੁਰ ਦੇ ਬੱਸ ਸਟਾਪ ਵਿਖੇ ਟਰੱਕ ਹੇਠਾਂ ਆਉਣ ਕਾਰਨ ਇਕ ਔਰਤ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਚੌਕੀ ਜੈਂਤੀਪੁਰ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਭੋਲੀ ਪਤਨੀ ਅਜੀਤ ਮਸੀਹ ਵਾਸੀ ਪਾਖਰਪੁਰ ਅਤੇ ਸੰਦੀਪ ਕੌਰ ਪਤਨੀ ਕੇਵਲ ਸਿੰਘ ਵਾਸੀ ਕਲੇਰ ਬਾਲਾ ਅੰਮ੍ਰਿਤਸਰ ਜਾਣ ਲਈ ਬੱਸ ਸਟਾਪ ਪਾਖਰਪੁਰ ਵਿਖੇ ਖੜ੍ਹੀਆਂ ਸਨ ਕਿ ਅਚਾਨਕ ਇਕ ਟਰੱਕ ਬੈਕ ਆ ਗਿਆ ਅਤੇ ਉਕਤ ਦੋਵੇਂ ਔਰਤਾਂ ਟਰੱਕ ਦੇ ਹੇਠਾਂ ਆ ਗਈਆਂ ਅਤੇ ਗੰਭੀਰ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਵਲੋਂ ਦੋਵਾਂ ਔਰਤਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਭੋਲੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਚੋਣ ਪ੍ਰਚਾਰ 'ਚ ਨੰਬਰ ਇਕ 'ਤੇ ਚੱਲ ਰਹੀ 'ਆਪ' : ਮੁੱਖ ਮੰਤਰੀ ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8