ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 2 ਨੌਜਵਾਨ ਜ਼ਖ਼ਮੀ

Thursday, Mar 16, 2023 - 11:30 AM (IST)

ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ,  2 ਨੌਜਵਾਨ ਜ਼ਖ਼ਮੀ

ਬਟਾਲਾ (ਬੇਰੀ)- ਸਥਾਨਕ ਬੀ. ਐੱਚ. ਰਿਜੋਰਟ ਦੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਅਰੁਣ ਪੁੱਤਰ ਜੈਮਸ ਮਸੀਹ ਵਾਸੀ ਨਿਊ ਭਾਰਤ ਕਾਲੋਨੀ ਬਟਾਲਾ ਨੇ ਦੱਸਿਆ ਕਿ ਉਹ ਆਪਣੇ ਮਾਸੀ ਦੇ ਮੁੰਡੇ ਅਨਮੋਲ ਪੁੱਤਰ ਸੰਨੀ ਵਾਸੀ ਨਿਊ ਭਾਰਤ ਕਾਲੋਨੀ ਬਟਾਲਾ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਹਾਰਾਜਾ ਪੈਲੇਸ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਜਦ ਉਹ ਬੀ. ਐੱਚ. ਰਿਜੋਰਟ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਇਕ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਹੀ

ਉਸਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਨੌਜਵਾਨਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ- 80 ਸਾਲਾ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਰਵਾਇਆ 21 ਸਾਲਾ ਕੁੜੀ ਨਾਲ ਦੂਜਾ ਵਿਆਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News