ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਗ੍ਰਿਫ਼ਤਾਰ

Thursday, Oct 24, 2024 - 06:38 PM (IST)

ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਗ੍ਰਿਫ਼ਤਾਰ

ਬਟਾਲਾ (ਸਾਹਿਲ)-ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ 18-19 ਸਾਲ ਦੇ 5 ਨੌਜਵਾਨ, ਜਿਨ੍ਹਾਂ ਕੋਲ ਕਾਲੇ ਰੰਗ ਦਾ ਚੋਰੀ ਦਾ ਸਪਲੈਂਡਰ ਪ੍ਰੋਅ ਮੋਟਰਸਾਈਕਲ ਨੰ. ਪੀ. ਬੀ. 46ਜੇ. 0357 ਹੈ, ਪਿੰਡ ਕਿਲਾ ਲਾਲ ਸਿੰਘ ਵੱਲੋਂ ਚੋਰੀ ਦਾ ਮੋਟਰਸਾਈਕਲ ਵੇਚਣ ਜਾਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆ ਰਹੇ ਹਨ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸਦੇ ਤੁਰੰਤ ਬਾਅਦ ਉਨ੍ਹਾਂ ਨੇ ਪੁਲ ਨਹਿਰ ’ਤੇ ਨਾਕਾਬੰਦੀ ਕੀਤੀ ਤਾਂ ਕੁਝ ਸਮੇਂ ਬਾਅਦ 2 ਨੌਜਵਾਨ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ ਤਾਂ ਡਿੱਗ ਪਏ, ਜਿਨ੍ਹਾਂ ਨੂੰ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ ਗਿਆ ਤਾਂ ਨੌਜਵਾਨਾਂ ਨੇ ਆਪਣਾ ਨਾਮ ਕ੍ਰਮਵਾਰ ਗੋਪੀ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਖਾਨਵਾਲ, ਥਾਣਾ ਅਜਨਾਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਕੰਤਾ ਸਿੰਘ ਵਾਸੀ ਬੁਰਜਸਰ ਕਲਾਂ ਥਾਣਾ ਭਿੰਡੀ ਸੈਦਾਂ ਦੱਸਿਆ।

ਇਹ ਵੀ ਪੜ੍ਹੋ-  ਫਰੀਦਕੋਟ ਵਾਲਿਆਂ ਲਈ ਖਾਸ ਖ਼ਬਰ, ਬਿਜਲੀ ਵਿਭਾਗ ਜਾਰੀ ਕੀਤੀ ਅਹਿਮ ਜਾਣਕਾਰੀ

ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸਦੇ ਬਾਅਦ ਉਕਤ ਨੌਜਵਾਨਾਂ ਨੂੰ ਮੋਟਰਸਾਈਕਲ ਦੇ ਦਸਤਾਵੇਜ਼ ਦਿਖਾਉਣ ਲਈ ਆਖਿਆ ਤਾਂ ਉਹ ਕੋਈ ਕਾਗਜ਼ਾਤ ਪੇਸ਼ ਨਹੀਂ ਕਰ ਸਕੇ ਅਤੇ ਸਖਤੀ ਨਾਲ ਪੁੱਛਣ ’ਤੇ ਉਕਤਾਨ ਨੇ ਪੁਲਸ ਅੱਗੇ ਮੰਨਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਨੇ 3/4 ਦਿਨ ਪਹਿਲਾ ਮੁਕੇਰੀਆਂ ਤੋਂ ਚੋਰੀ ਕੀਤਾ ਹੈ। ਉਕਤ ਪੁਲਸ ਅਧਿਕਾਰੀ ਮੁਤਾਬਕ ਇਸਦੇ ਬਾਅਦ ਉਕਤ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਕੇ ਥਾਣਾ ਘਣੀਏ ਕੇ ਬਾਂਗਰ ਦੋਵਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News