ਚਾਈਨ ਡੋਰ ਦੇ 8 ਗੱਟੂਆਂ ਸਮੇਤ 2 ਨੌਜਵਾਨ ਗ੍ਰਿਫ਼ਤਾਰ

Saturday, Jan 04, 2025 - 06:05 PM (IST)

ਚਾਈਨ ਡੋਰ ਦੇ 8 ਗੱਟੂਆਂ ਸਮੇਤ 2 ਨੌਜਵਾਨ ਗ੍ਰਿਫ਼ਤਾਰ

ਬਟਾਲਾ (ਸਾਹਿਲ)- ਥਾਣਾ ਘੁਮਾਣ ਅਤੇ ਸਿਟੀ ਦੀ ਪੁਲਸ ਵਲੋਂ ਚਾਈਨਾ ਡੋਰ ਦੇ ਗੱਟੂਆਂ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਡਰੇਨ ਪਿੰਡ ਪੰਡੋਰੀ ਤੋਂ ਹਰਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਘੁਮਾਣ ਨੂੰ ਕਾਬੂ ਕਰਕੇ ਇਸ ਕੋਲੋਂ 5 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ ਅਤੇ ਇਸ ਨੂੰ ਗ੍ਰਿਫ਼ਤਾਰ ਉਪਰੰਤ ਇਸ ਵਿਰੁੱਧ ਉਪਰੋਕਤ ਥਾਣੇ ਵਿਚ ਬਣਦੀ ਧਾਰਾ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ, ਥਾਣਾ ਸਿਟੀ ਦੇ ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਮੇਸ਼ ਕੁਮਾਰ ਪੁੱਤਰ ਧਰਮਬੀਰ ਵਾਸੀ ਸੇਖੜੀਆਂ ਮੁਹੱਲਾ ਬਟਾਲਾ ਨੂੰ ਕਾਬੂ ਕਰਕੇ ਇਸ ਕੋਲੋਂ 3 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕਰਨ ਉਪਰੰਤ ਇਸ ਵਿਰੁੱਧ ਬਣਦੀ ਧਾਰਾ ਹੇਠ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।


author

Shivani Bassan

Content Editor

Related News