ਹੈਰੋਇਨ ਦਾ ਸੇਵਨ ਕਰਦੇ 2 ਨੌਜਵਾਨ ਕਾਬੂ, ਇਕ ਨਾਮਜ਼ਦ
Thursday, Sep 25, 2025 - 06:34 PM (IST)

ਬਟਾਲਾ (ਸਾਹਿਲ)-ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵੱਲੋਂ ਹੈਰੋਇਨ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਅਤੇ ਇਕ ਨੂੰ ਨਾਮਜ਼ਦ ਕੀਤਾ ਗਿਆ ਹੈ।ਇਸ ਸਬੰਧੀ ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚੋਰਾਂਵਾਲੀ ਦੇ ਸ਼ਮਸ਼ਾਨਘਾਟ ਦੇ ਅੰਦਰ ਬਣੇ ਕਮਰੇ ਦੀ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਚੈਕਿੰਗ ਕੀਤੀ ਤਾਂ ਉਥੇ 2 ਨੌਜਵਾਨਾਂ ਹੈਰੋਇਨ ਦਾ ਨਸ਼ਾ ਕਰ ਰਹੇ ਸਨ, ਜੋ ਪੁਲਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ ਤਾਂ ਸਾਥੀ ਕਰਮਚਾਰੀਆਂ ਦੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਮੁੱਢਲੀ ਪੁੱਛਗਿੱਛ ਕਰਨ ’ਤੇ ਨੌਜਵਾਨਾਂ ਨੇ ਆਪਣੇ ਨਾਮ ਕ੍ਰਮਵਾਰ ਮਨਪ੍ਰੀਤ ਸਿੰਘ ਉਰਫ ਮੰਨੂੰ ਵਾਸੀ ਸੈਦਪੁਰ ਕਲਾਂ ਅਤੇ ਸ਼ਾਨੋ ਗਿੱਲ ਵਾਸੀ ਧਰਮਕੋਟ ਬੱਗਾ ਦੱਸੇ ਅਤੇ ਇਨ੍ਹਾਂ ਕੋਲੋਂ ਪਾਈਪ ਬਣਿਆ ਹੋਇਆ ਇਕ 10 ਰੁਪਏ ਦਾ ਨੋਟ, ਹੈਰੋਇਨ ਨਾਲ ਲਿੱਬੜੀ ਤੇ ਜਲੀ ਹੋਈ ਸਿਲਵਰ ਪੇਪਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸਦੇ ਬਾਅਦ ਉਕਤ ਦੋਵਾਂ ਨੂੰ ਗਿ੍ਰਫਤਾਰ ਕਰਕੇ ਥਾਣਾ ਕਿਲਾ ਲਾਲ ਸਿੰਘ ਵਿਖੇ ਲਿਆਂਦਾ ਗਿਆ, ਜਿਥੇ ਦੋਵਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ। ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਲੋਂ ਕੀਤੇ ਇੰਕਸਾਫ ਮੁਤਾਬਕ ਉਕਤ ਮਾਮਲੇ ਵਿਚ ਵਾਧਾ ਜੁਰਮ 29 ਐੱਨ.ਡੀ.ਪੀ.ਐੱਸ ਐਕਟ ਦਾ ਕਰਦਿਆਂ ਰੋਹਿਤ ਮੱਟੂ ਵਾਸੀ ਪਿੰਡ ਖਾਨਫੱਤਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8