ਕਿਰਚ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ

05/19/2024 10:47:57 AM

ਬਟਾਲਾ/ਅਲੀਵਾਲ (ਬੇਰੀ, ਸ਼ਰਮਾ)- ਕਿਰਚ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ 3 ਨੌਜਵਾਨਾਂ ’ਚੋਂ 2 ਨੌਜਵਾਨਾਂ ਨੂੰ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਖੁਸ਼ਬੀਰ ਕੌਰ ਨੇ ਦੱਸਿਆ ਕਿ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੂੰ ਪਮਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਘਣੀਏ ਕੇ ਬਾਂਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਭਰਾ ਗੁਰਿੰਦਰ ਸਿੰਘ ਮਿਤੀ 12 ਮਈ ਨੂੰ ਪਿੰਡ ਜਾਂਗਲਾ ’ਚ ਇਕ ਮੇਲਾ ਦੇਖਣ ਲਈ ਗਿਆ ਸੀ। ਜਦ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਭਰਾ ਨੂੰ ਲੈਣ ਲਈ ਪਿੰਡ ਜਾਂਗਲਾ ਗਿਆ ਤਾਂ ਉਸਨੂੰ ਪਤਾ ਲੱਗਾ ਕਿ ਉਸਦਾ ਭਰਾ ਗੁਰਿੰਦਰ ਸਿੰਘ ਆਪਣੇ ਦੋਸਤ ਇੰਦਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜਾਂਗਲਾ ਦੇ ਘਰ ਗਿਆ ਹੈ।

ਇਹ ਵੀ ਪੜ੍ਹੋ-   ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਉਸਨੇ ਦੱਸਿਆ ਕਿ ਸਮਾਂ ਕਰੀਬ 7 ਵਜੇ ਜਦ ਉਹ ਇੰਦਰਜੀਤ ਸਿੰਘ ਦੇ ਘਰ ਪਹੁੰਚਿਆ ਤਾਂ ਉਸਦੇ ਭਰਾ ਗੁਰਿੰਦਰ ਸਿੰਘ ਦੇ ਨਾਲ ਇੰਦਰਜੀਤ ਸਿੰਘ, ਸੁੱਖ ਪੁੱਤਰ ਕਸ਼ੀਰ ਸਿੰਘ ਅਤੇ ਅੰਗਰੇਜ਼ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਨਾਸਰਕੇ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਕਰ ਰਹੇ ਸਨ। ਇਸ ਦੌਰਾਨ ਇੰਦਰਜੀਤ ਸਿੰਘ ਨੇ ਉਸਦੇ ਭਰਾ ਗੁਰਿੰਦਰ ਸਿੰਘ ਨੂੰ ਫੜ ਲਿਆ, ਜਦਕਿ ਅੰਗਰੇਜ਼ ਸਿੰਘ ਨੇ ਆਪਣੀ ਕਿਰਚ ਨਾਲ ਉਸਦੇ ਭਰਾ ’ਤੇ ਵਾਰ ਕੀਤਾ, ਜੋ ਉਸਦੇ ਪੇਟ ’ਚ ਲੱਗਾ। ਉਸਨੇ ਦੱਸਿਆ ਕਿ ਉਸਦੇ ਵੱਲੋਂ ਰੋਲਾ ਪਾਉਣ ’ਤੇ ਉਕਤ ਤਿੰਨੋ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਪਰਮਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਆਪਣੇ ਭਰਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਰੈਫਰ ਕਰ ਦਿੱਤਾ, ਜਿਥੇ ਮਿਤੀ 15 ਮਈ ਨੂੰ ਇਲਾਜ ਦੌਰਾਨ ਉਸਦੇ ਭਰਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਹੀਟ ਵੇਵ ਨੇ ਕੱਢੇ ਵੱਟ, ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਕਾਰਵਾਈ ਕਰਦੇ ਹੋਏ ਮ੍ਰਿਤਕ ਗੁਰਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਤਿੰਨਾਂ ਨੌਜਵਾਨਾਂ ਦੇ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਅਤੇ ਐੱਸ. ਪੀ. ਡੀ ਰਮਨਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਨੇ ਇੰਦਰਜੀਤ ਸਿੰਘ ਅਤੇ ਅੰਗਰੇਜ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ਦੇ ਸਾਥੀ ਸੁੱਖ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਇੰਦਰਜੀਤ ਸਿੰਘ ਅਤੇ ਅੰਗ੍ਰੇਜ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸ਼ੱਕੀ ਹਾਲਾਤ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News