ਅਫ਼ੀਮ ਸਣੇ ਮੋਟਰਸਾਈਕਲ ਸਵਾਰ 2 ਨੌਜਵਾਨ ਗ੍ਰਿਫ਼ਤਾਰ, ਕੇਸ ਦਰਜ

Wednesday, Nov 13, 2024 - 03:05 PM (IST)

ਅਫ਼ੀਮ ਸਣੇ ਮੋਟਰਸਾਈਕਲ ਸਵਾਰ 2 ਨੌਜਵਾਨ ਗ੍ਰਿਫ਼ਤਾਰ, ਕੇਸ ਦਰਜ

ਬਟਾਲਾ (ਸਾਹਿਲ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਅਫ਼ੀਮ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਗਾਂਧੀ ਕੈਂਪ ਗੁਰਦਾਸਪੁਰ ਰੋਡ ਤੋਂ ਵਿਕਰਮ ਵਾਸੀ ਭਗਤੂਪੁਰ ਥਾਣਾ ਕਾਦੀਆਂ ਅਤੇ ਅਸ਼ਵਨੀ ਵਾਸੀ ਚੰਦਰ ਨਗਰ, ਮੁਰਗੀ ਮੁਹੱਲਾ ਬਟਾਲਾ ਨੂੰ ਹੀਰੋ ਹੋਂਡਾ ਸਪਲੈਂਡਰ ਮੋਟਰਸਾਈਕਲ ਨੰ.ਪੀ. ਬੀ. 06ਏ. ਐੱਸ. ਆਈ. 2376 ’ਤੇ ਆਉਂਦੇ ਵੇਖ ਚੈਕਿੰਗ ਲਈ ਰੋਕਿਆ, ਜਿਨ੍ਹਾਂ ਕੋਲੋਂ 50 ਗ੍ਰਾਮ ਅਫ਼ੀਮ ਬਰਾਮਦ ਹੋਈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਦੇ ਬਾਅਦ ਉਕਤ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਿਵਲ ਲਾਈਨ ਵਿਖੇ ਲਿਆਂਦਾ ਗਿਆ, ਜਿੱਥੇ ਉਕਤ ਦੋਵਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਖੇਡਦੇ-ਖੇਡਦੇ ਬੱਚੀ ਨਾਲ ਵਾਪਰੀ ਅਣਹੋਣੀ, ਹਾਲ ਵੇਖ ਧਾਹਾਂ ਮਾਰ ਰੋਈ ਮਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News