ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ

Monday, Jul 20, 2026 - 06:10 PM (IST)

ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ

ਗੁਰਦਾਸਪੁਰ (ਹਰਮਨ, ਵਿਨੋਦ) : ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਜਦੋਂ ਸ਼ਮਸ਼ਾਨਘਾਟ ਜੋੜਾ ਛੱਤਰਾਂ ਨੇੜੇ ਮੌਜੂਦ ਸੀ, ਤਾਂ ਬਿਨਾਂ ਨੰਬਰ ਵਾਲੇ ਸਪਲੈਂਡਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 80 ਖੁੱਲ੍ਹੇ ਰੰਗ ਦੀਆਂ ਚਿੱਟੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ, ਫੋਰੈਂਸਿਕ ਟੀਮ ਨੇ...

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਕਤ ਮੋਟਰਸਾਈਕਲ ਉਨ੍ਹਾਂ ਨੇ ਕਾਹਨੂੰਵਾਨ ਚੌਕ ਗੁਰਦਾਸਪੁਰ ਤੋਂ ਚੋਰੀ ਕੀਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜੀਤ ਮਸੀਹ ਉਰਫ਼ ਗੂੰਗਾ ਅਤੇ ਹੈਪੀ ਮਸੀਹ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News